ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਇਕ ਬੈਠਕ 'ਚ ਦਿੱਲੀ ਤੋਂ ਇਲਾਵਾ ਨੋਇਡਾ, ਗੁਰੂਗ੍ਰਾਮ ਅਤੇ ਗਾਜ਼ੀਆਬਾਦ ਸਮੇਤ ਰਾਸ਼ਟਰੀ ਰਾਜਧਾਨੀ ਖੇਤਰ 'ਚ ਕੋਵਿਡ-19 ਸੰਬੰਧੀ ਹਾਲਾਤ ਦੀ ਸਮੀਖਿਆ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੇਂਦਰ ਸਰਕਾਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੈਠਕ 'ਚ ਦਿੱਲੀ ਅਤੇ ਐੱਨ.ਸੀ.ਆਰ. ਜ਼ਿਲ੍ਹਿਆਂ 'ਚ ਲੋਕਾਂ ਦੀ ਆਵਾਜਾਈ 'ਤੇ ਵੀ ਚਰਚਾ ਕੀਤੀ ਗਈ। ਗ੍ਰਹਿ ਮੰਤਰੀ ਨੇ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਬੈਠਕ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਦੇ ਪੁਲਸ ਕਮਿਸ਼ਨਰ ਐੱਸ.ਐੱਨ. ਸ਼੍ਰੀਵਾਸਤਵ, ਐੱਨ.ਸੀ.ਆਰ. ਜ਼ਿਲ੍ਹਿਆਂ, ਗ੍ਰਹਿ ਅਤੇ ਸਿਹਤ ਮੰਤਰਾਲੇ ਅਤੇ ਆਈ.ਸੀ.ਐੱਮ.ਆਰ. ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਐੱਨ.ਸੀ.ਆਰ. 'ਚ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਜ਼ਿਲ੍ਹੇ ਆਉਂਦੇ ਹਨ। ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਅਧਿਕਾਰੀਆਂ ਨੇ ਲਾਕਡਾਊਨ (ਤਾਲਾਬੰਦੀ) ਦੌਰਾਨ ਵੱਖ-ਵੱਖ ਸਮੇਂ 'ਤੇ ਸੂਬਿਆਂ 'ਚ ਲੋਕਾਂ ਦੀ ਆਵਾਜਾਈ 'ਤੇ ਪਾਬੰਦੀ ਲਾਗੂ ਕੀਤੀ ਹੈ, ਜਿਸ ਕਾਰਨ ਕਈ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੁਪਰੀਮ ਕੋਰਟ ਨੇ 4 ਜੂਨ ਨੂੰ ਕੇਂਦਰ ਤੋਂ ਐੱਨ.ਸੀ.ਆਰ. ਦੀਆਂ ਸਰਹੱਦਾਂ 'ਤੇ ਅੰਤਰਰਾਜੀ ਆਵਾਜਾਈ ਸਹੂਲਤਜਨਕ ਬਣਾਉਣ ਲਈ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਨਾਲ ਬੈਠਕ ਕਰਨ ਲਈ ਕਿਹਾ ਸੀ। ਕੋਰਟ ਨੇ ਕਿਹਾ ਸੀ,''ਰਾਸ਼ਟਰੀ ਦਿਸ਼ਾ-ਨਿਰਦੇਸ਼ਾਂ ਦੇ ਉਲਟ ਕੋਈ ਦਿਸ਼ਾ ਨਿਰਦੇਸ਼ ਨਹੀਂ ਹੋ ਸਕਦਾ ਹੈ।'' ਉਸ ਨੇ ਕਿਹਾ ਸੀ ਕਿ ਰਾਸ਼ਟਰੀ ਜਾਂ ਸੂਬੇ ਦੇ ਦਿਸ਼ਾ-ਨਿਰਦੇਸ਼ਾਂ ਤੋਂ ਵੱਖ ਕੋਈ ਵੀ ਨਿਰਦੇਸ਼ ਅਵਿਵਸਥਾ ਦਾ ਕਾਰਨ ਬਣ ਸਕਦਾ ਹੈ। ਭਾਰਤ 'ਚ ਵੀਰਵਾਰ ਸਵੇਰੇ ਪੀੜਤਾਂ ਦੀ ਕੁੱਲ ਗਿਣਤੀ 3,66,946 ਅਤੇ ਮ੍ਰਿਤਕਾਂ ਦੀ ਕੁੱਲ ਗਿਣਤੀ 12,237 ਹੋ ਗਈ।
ਸ਼ਹੀਦ ਹੌਲਦਾਰ ਪਲਾਨੀ ਨੂੰ ਫ਼ੌਜੀ ਸਨਮਾਨ ਨਾਲ ਅੰਤਿਮ ਵਿਦਾਈ, ਹਰ ਅੱਖ ਹੋਈ ਨਮ
NEXT STORY