ਨਵੀਂ ਦਿੱਲੀ—ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਮਚੇ ਸਿਆਸੀ ਬਵਾਲ ਅਤੇ ਪੂਰਬ-ਉਤਰ ਦੇ ਕੁਝ ਮੁੱਖ ਮੰਤਰੀਆਂ ਦੀ ਅਪੀਲ ਦੌਰਾਨ ਇਸ 'ਚ ਕੁਝ ਬਦਲਾਅ ਦੇ ਸੰਕੇਤ ਦਿੱਤੇ ਗਏ। ਸ਼ਾਹ ਨੇ ਪੂਰਬ ਉਤਰ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਅਪੀਲ ਕੀਤਾ ਹੈ ਕਿ ਇਸ ਐਕਟ ਤੋਂ ਉਨ੍ਹਾਂ ਦੀ ਸੰਸਕ੍ਰਿਤੀ, ਭਾਸ਼ਾ, ਸਮਾਜਿਕ ਪਹਿਚਾਣ ਅਤੇ ਰਾਜਨੀਤਿਕ ਅਧਿਕਾਰ ਪ੍ਰਭਾਵਿਤ ਨਹੀਂ ਹੋਣਗੇ। ਭਾਜਪਾ ਪ੍ਰਧਾਨ ਨੇ ਕਿਹਾ ਹੈ ਮੈਂ ਆਸਾਮ ਅਤੇ ਪੂਰਬ ਉਤਰ ਸਮੇਤ ਹੋਰ ਸੂਬਿਆਂ ਦੇ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਜੇਕਰ ਉਨ੍ਹਾਂ ਦੇ ਸੰਸਕ੍ਰਿਤੀ, ਸਮਾਜਿਕ ਪਹਿਚਾਣ, ਭਾਸ਼ਾ ਆਦਿ ਨੂੰ ਕੋਈ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਤਾਂ ਮੋਦੀ ਸਰਕਾਰ ਉਨ੍ਹਾਂ ਦੀ ਰੱਖਿਆ ਕਰੇਗੀ।
ਸਾਹ ਨੇ ਕਿਹਾ ਹੈ ਕਿ ਮੇਘਾਲਿਆਂ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਅਤੇ ਉਨ੍ਹਾਂ ਦੀ ਸਰਕਾਰ ਦੇ ਮੰਤਰੀਆਂ ਨੇ ਇਸ ਮੁੱਦੇ 'ਤੇ ਚਰਚਾ ਨੂੰ ਲੈ ਕੇ ਸ਼ੁੱਕਰਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਪੂਰਬ-ਉਤਰ ਦੇ ਕੁਝ ਮੁੱਖ ਮੰਤਰੀਆਂ ਨੇ ਦੱਸਿਆ ਹੈ ਕਿ ਮੇਘਾਲਿਆਂ 'ਚ ਸਮੱਸਿਆ ਹੈ। ਮੈਂ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਕੋਈ ਮੁੱਦਾ ਨਹੀਂ ਹੈ। ਉਸ ਤੋਂ ਬਾਅਦ ਵੀ ਉਨ੍ਹਾਂ ਨੇ ਮੈਨੂੰ ਕੁਝ ਬਦਲਾਅ ਕਰਨ ਲਈ ਕਿਹਾ ਹੈ । ਸ਼ਾਹ ਨੇ ਕਿਹਾ ਹੈ ਕਿ ਮੈਂ ਮੇਘਾਲਿਆਂ ਦੇ ਮੁੱਖ ਮੰਤਰੀ ਕਾਨਰਾਡ ਸੰਗਮਾ ਨੂੰ ਕ੍ਰਿਸਮਿਸ ਤੋਂ ਬਾਅਦ ਮੇਰੇ ਕੋਲ ਆਉਣ ਨੂੰ ਕਿਹਾ ਹੈ। ਅਸੀਂ ਮੇਘਾਲਿਆਂ ਵਾਸਤੇ ਰਚਨਾਤਮਕ ਤਰੀਕੇ ਨਾਲ ਗੱਲ ਲੱਭਣ ਲਈ ਸੋਚ ਸਕਦੇ ਹਾਂ। ਕਿਸੇ ਨੂੰ ਡਰਨ ਦੀ ਜਰੂਰਤ ਨਹੀਂ ਹੈ। ਇਸ ਤੋਂ ਪਹਿਲਾਂ ਆਸਾਮ ਦੇ ਮੁੱਖ ਮੰਤਰੀ ਸਰਬਨੰਦ ਸੋਨੋਵਾਲ ਨੇ ਕਿਹਾ ਹੈ ਕਿ ਸੂਬੇ ਦੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਦੇ ਲਈ ਉਹ ਸਮਰਪਿਤ ਹੈ।
ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਆਸਾਮ ਸਮੇਤ ਪੂਰਬ ਉਤਰ 'ਚ ਹਿੰਸਕ ਪ੍ਰਦਰਸ਼ਨ ਨਜ਼ਰ ਆ ਰਿਹਾ ਹੈ। ਪੱਛਮੀ ਬੰਗਾਲ 'ਚ ਵਿਰੋਧ ਅਤੇ ਹਿੰਸਾ ਦੀਆਂ ਖਬਰਾਂ ਲਗਾਤਾਰ ਆ ਰਹੀਆਂ ਹਨ।
ਪੈੱਨ ਬਣਿਆ ਝਗੜੇ ਦਾ ਕਾਰਨ, ਸਹੇਲੀ ਹੱਥੋਂ ਸਹੇਲੀ ਦਾ ਕਤਲ
NEXT STORY