ਨਵੀਂ ਦਿੱਲੀ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਸਣੇ 5 ਲੋਕਾਂ ਦੀ ਭਿਆਨਕ ਜਹਾਜ਼ ਹਾਦਸੇ ਵਿੱਚ ਮੌਤ ਹੋਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੁੱਧਵਾਰ ਨੂੰ ਬਾਰਾਮਤੀ ਲਈ ਰਵਾਨਾ ਹੋ ਗਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਹਾਜ਼ ਬਾਰਾਮਤੀ ਨੇੜੇ ਲੈਂਡਿੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਕਸ 'ਤੇ ਇਕ ਪੋਸਟ ਸਾਂਝੀ ਕਰ ਕੇ ਪਵਾਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪੋਸਟ 'ਚ ਲਿਖਿਆ ਕਿ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ ਦੀ ਖ਼ਬਰ ਨੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਵੱਲੋਂ ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਦੌਰਾਨ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਨੂੰ ਸ਼ਬਦਾਂ 'ਚ ਬਿਆਨ ਕਰਨਾ ਨਾਮੁਮਕਿਨ ਹੈ।
ਉਨ੍ਹਾਂ ਅੱਗੇ ਲਿਖਿਆ ਕਿ ਪਵਾਰ ਦੇ ਜਾਣ ਨਾਲ ਮੈਨੂੰ ਖ਼ੁਦ ਤੇ ਐੱਨ.ਡੀ.ਏ. ਨੂੰ ਵੱਡਾ ਨੁਕਸਾਨ ਹੋਇਆ ਹੈ। ਮੈਂ ਉਨ੍ਹਾਂ ਦੇ ਪਰਿਵਾਰ ਨਾਲ ਆਪਣੀਆਂ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ ਤੇ ਇਸ ਦੁੱਖ ਦੀ ਘੜੀ 'ਚ ਪੂਰਾ ਐੱਨ.ਡੀ.ਏ. ਉਨ੍ਹਾਂ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।''
ਇਹ ਵੀ ਪੜ੍ਹੋ- ਹੋ ਗਈ ਮਹਾ Deal ! 150 ਤੋਂ ਜ਼ੀਰੋ ਹੋਇਆ Tariff, ਭਾਰਤ ਤੇ ਯੂਰਪੀ ਯੂਨੀਅਨ ਨੇ ਮਿਲਾਇਆ 'ਹੱਥ'
ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਉਨ੍ਹਾਂ ਨੂੰ ਹਾਦਸੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਸਥਿਤੀ ਦੇ ਤਾਜ਼ਾ ਅਪਡੇਟਸ ਤੋਂ ਜਾਣੂ ਕਰਵਾਇਆ ਗਿਆ।
ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (DGCA) ਨੇ ਪੁਸ਼ਟੀ ਕੀਤੀ ਹੈ ਕਿ ਇਸ ਹਾਦਸੇ ਵਿੱਚ ਅਜੀਤ ਪਵਾਰ ਸਮੇਤ ਜਹਾਜ਼ ਵਿੱਚ ਸਵਾਰ ਸਾਰੇ 5 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਜਹਾਜ਼ ਮੁੰਬਈ ਤੋਂ ਉਡਾਣ ਭਰਨ ਦੇ ਲਗਭਗ ਇੱਕ ਘੰਟੇ ਬਾਅਦ ਸਵੇਰੇ 9 ਵਜੇ ਦੇ ਕਰੀਬ ਹਾਦਸਾਗ੍ਰਸਤ ਹੋਇਆ।
ਗ੍ਰਹਿ ਮੰਤਰੀ ਦੇ ਦੌਰੇ ਦੇ ਨਾਲ-ਨਾਲ, ਮਹਾਰਾਸ਼ਟਰ ਦੇ ਦੂਜੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਵੀ ਅੱਜ ਬਾਰਾਮਤੀ ਪਹੁੰਚ ਰਹੇ ਹਨ। ਇਸ ਦੁਖਾਂਤ ਕਾਰਨ ਸੂਬਾ ਸਰਕਾਰ ਨੇ ਆਪਣੇ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਹਨ ਤੇ 3 ਦਿਨਾਂ ਲਈ ਸੋਗ ਦਾ ਐਲਾਨ ਕੀਤਾ ਹੈ। ਅਮਿਤ ਸ਼ਾਹ ਦਾ ਇਹ ਦੌਰਾ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਅਤੇ ਪੀੜਤ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਨ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਆਸਟ੍ਰੇਲੀਆ 'ਚ ਜੰਗਲੀ ਅੱਗ ਦਾ ਕਹਿਰ ! ਮਦਦ ਲਈ ਅੱਗੇ ਆਏ 'ਯੂਨਾਈਟਿਡ ਸਿੱਖਸ', ਲਾ'ਤੇ ਲੰਗਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਇਤਿਹਾਸਕ ਉਛਾਲ ! ਖਰੀਦਣ ਤੋਂ ਪਹਿਲਾਂ ਜਾਣ ਲਓ 10 ਗ੍ਰਾਮ Gold ਦਾ ਨਵਾਂ ਰੇਟ
NEXT STORY