ਜੰਮੂ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਪਿਛਲੇ ਹਫ਼ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪ ਦਿੱਤੀ ਹੈ। 9 ਜੂਨ ਨੂੰ ਜੰਮੂ ਖੇਤਰ ਦੇ ਰਿਆਸੀ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ 'ਤੇ ਹਮਲਾ ਕੀਤਾ ਸੀ, ਜਿਸ ਕਾਰਨ ਬੱਸ ਡੂੰਘੀ ਖੱਡ 'ਚ ਪਲਟ ਗਈ ਸੀ। ਇਸ ਘਟਨਾ 'ਚ 10 ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ - ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇੰਝ ਰੱਖੋ ਆਪਣੀ ਸਿਹਤ ਦਾ ਧਿਆਨ
ਅਧਿਕਾਰਤ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਰਿਆਸੀ 'ਚ ਹੋਏ ਅੱਤਵਾਦੀ ਹਮਲੇ ਦੀ ਜਾਂਚ NIA ਨੂੰ ਸੌਂਪ ਦਿੱਤੀ ਗਈ ਹੈ। ਸੂਤਰਾਂ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਐੱਨਆਈਏ ਨੂੰ ਸੌਂਪਣ ਦਾ ਫ਼ੈਸਲਾ 15 ਜੂਨ ਨੂੰ ਨਵੀਂ ਦਿੱਲੀ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿਚ ਹੋਈ ਇਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਲਿਆ ਗਿਆ ਸੀ। ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿਚ ਅਗਾਮੀ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਐਤਵਾਰ ਨੂੰ ਦਿੱਲੀ ਵਿੱਚ ਇੱਕ ਉੱਚ-ਪੱਧਰੀ ਮੀਟਿੰਗ ਬੁਲਾਈ ਸੀ, ਜਿਸ ਵਿੱਚ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਸਮੇਤ ਵੱਖ-ਵੱਖ ਸੁਰੱਖਿਆ ਏਜੰਸੀਆਂ ਦੇ ਉੱਚ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਸੀ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਸੂਤਰਾਂ ਨੇ ਦੱਸਿਆ ਕਿ ਐੱਨਆਈਏ ਨੇ ਹਮਲੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਵੱਡਾ ਖ਼ੁਲਾਸਾ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਕਿ ਐੱਨਆਈਏ ਨੇ ਜੰਮੂ-ਕਸ਼ਮੀਰ ਪੁਲਸ ਤੋਂ ਜਾਂਚ ਦਾ ਕੰਮ ਆਪਣੇ ਹੱਥਾਂ ਵਿਚ ਲੈ ਲਿਆ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਮਾਮਲੇ ਦੀ ਐੱਫਆਈਆਰ ਦਰਜ ਕੀਤੀ ਗਈ। ਜੰਮੂ-ਕਸ਼ਮੀਰ ਪੁਲਸ ਨੇ ਰਿਆਸੀ ਹਮਲੇ ਵਿੱਚ ਸ਼ਾਮਲ ਅੱਤਵਾਦੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ - ਵੱਡੀ ਵਾਰਦਾਤ : ਅਪਾਰਟਮੈਂਟ 'ਚੋਂ ਬਰਾਮਦ ਹੋਈਆਂ ਤਿੰਨ ਭੈਣਾਂ ਸਮੇਤ ਚਾਰ ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ
ਦੱਸ ਦੇਈਏ ਕਿ ਪੁਲਸ ਨੇ ਇਸ ਸਬੰਧ ਵਿੱਚ ਚਾਰ ਸ਼ੱਕੀ ਅੱਤਵਾਦੀਆਂ ਦੇ ਸਕੈਚ ਵੀ ਜਾਰੀ ਕੀਤੇ ਹਨ। ਰਿਆਸੀ ਹਮਲੇ 'ਚ ਹਲਾਕ ਲੋਕ ਕਟੜਾ ਦੇ ਸ਼ਿਵ ਖੋਰੀ ਮੰਦਰ ਤੋਂ ਮਾਤਾ ਵੈਸ਼ਨੋ ਦੇਵੀ ਮੰਦਰ ਤੱਕ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਪੌਣੀ ਇਲਾਕੇ ਦੇ ਪਿੰਡ ਤਰਿਆਠ ਨੇੜੇ ਹਮਲਾ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਪੁਲਸ ਨੇ 20 ਤੋਂ ਵੱਧ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।
ਇਹ ਵੀ ਪੜ੍ਹੋ - ਸ਼੍ਰੀਨਗਰ 'ਚ ਵਾਪਰਿਆ ਦਰਦਨਾਕ ਹਾਦਸਾ, ਕਾਰ 'ਤੇ ਡਿੱਗਿਆ ਵੱਡਾ ਪੱਥਰ, 3 ਲੋਕਾਂ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇੰਝ ਰੱਖੋ ਆਪਣੀ ਸਿਹਤ ਦਾ ਧਿਆਨ
NEXT STORY