ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਜੰਮੂ-ਕਸ਼ਮੀਰ 'ਤੇ ਉੱਚ ਪੱਧਰੀ ਸੁਰੱਖਿਆ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਵਿੱਚ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਗਰਿੱਡ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।
ਅੱਜ ਦੁਪਹਿਰ ਹੋਣ ਵਾਲੀ ਮੀਟਿੰਗ ਵਿੱਚ ਗ੍ਰਹਿ ਮੰਤਰੀ ਸੁਰੱਖਿਆ ਗਰਿੱਡ ਦੇ ਕੰਮਕਾਜ, ਸੁਰੱਖਿਆ ਪਹਿਲੂਆਂ ਦੇ ਨਾਲ-ਨਾਲ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਗੇ। ਸੂਤਰਾਂ ਨੇ ਦੱਸਿਆ ਕਿ ਬੈਠਕ 'ਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਮੁੱਖ ਸਕੱਤਰ ਅਟਲ ਦੁੱਲੂ ਅਤੇ ਪੁਲਸ ਮਹਾਨਿਰਦੇਸ਼ਕ ਆਰਆਰ ਸਵੈਨ ਮੌਜੂਦ ਰਹਿਣਗੇ।
ਮੀਟਿੰਗ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ, ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ, ਕੇਂਦਰੀ ਰਿਜ਼ਰਵ ਪੁਲਸ ਬਲ ਅਤੇ ਸੀਮਾ ਸੁਰੱਖਿਆ ਬਲ ਦੇ ਡਾਇਰੈਕਟਰ ਜਨਰਲਾਂ ਤੋਂ ਇਲਾਵਾ ਗ੍ਰਹਿ ਮੰਤਰਾਲੇ ਅਤੇ ਜੰਮੂ-ਕਸ਼ਮੀਰ ਦੇ ਸਬੰਧਤ ਅਧਿਕਾਰੀ ਵੀ ਸ਼ਾਮਲ ਹੋਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
6 ISIS ਅੱਤਵਾਦੀਆਂ 'ਤੇ NIA ਦੀ ਚਾਰਜਸ਼ੀਟ, ਮੁਸਲਿਮ ਨੌਜਵਾਨਾਂ ਨੂੰ ਬਣਾ ਰਹੇ ਸਨ ਨਿਸ਼ਾਨਾ
NEXT STORY