ਕੋਲ੍ਹਾਪੁਰ, (ਮਹਾਰਾਸ਼ਟਰ)– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਾਂਗਰਸ ’ਤੇ ਘੁਸਪੈਠੀਆਂ ਨੂੰ ਪਨਾਹ ਦੇ ਕੇ ‘ਵੋਟ ਬੈਂਕ ਦੀ ਸਿਆਸਤ’ ਨੂੰ ਉਤਸ਼ਾਹ ਦੇਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਭਾਰਤ ਕੋਈ ‘ਧਰਮਸ਼ਾਲਾ’ ਨਹੀਂ ਹੈ ਅਤੇ ਇੱਥੇ ਘੁਸਪੈਠੀਆਂ ਲਈ ਕੋਈ ਥਾਂ ਨਹੀਂ ਹੈ।
ਸ਼ਾਹ ਨੇ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸੇ ਵੀ ਘੁਸਪੈਠੀਏ ਨੂੰ ਦੇਸ਼ ਵਿਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਲਾਉਂਦੇ ਹੋਏ ਊਧਵ ਠਾਕਰੇ ’ਤੇ ਕਾਂਗਰਸ ਦੀ ਗੋਦ ਵਿਚ ਜਾ ਕੇ ਬੈਠ ਜਾਣ ਦਾ ਦੋਸ਼ ਲਾਇਆ ਅਤੇ ਉਸ ’ਤੇ ਘੁਸਪੈਠੀਆਂ ਦਾ ਸਮਰਥਨ ਕਰਨ ਦਾ ਦਾਅਵਾ ਕੀਤਾ।
ਇਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲਾਂ ਦੇ ਕਾਰਜਕਾਲ ਨੂੰ ਸੁਤੰਤਰ ਭਾਰਤ ਦੇ ਇਤਿਹਾਸ ਵਿਚ ਅਹਿਮ ਸਥਾਨ ਮਿਲੇਗਾ ਅਤੇ ਉਨ੍ਹਾਂ ਦੇ ਕਾਰਜਕਾਲ ਨੂੰ ਇਕ ਮੁੜ-ਸੁਰਜੀਤ ਰਾਸ਼ਟਰ ਦੇ ਨਿਰਮਾਣ ਅਤੇ ਦੁਨੀਆ ਭਰ ਵਿਚ ਦੇਸ਼ ਦਾ ਵੱਕਾਰ ਵਧਾਉਣ ਲਈ ਯਾਦ ਕੀਤਾ ਜਾਵੇਗਾ।
ਸ਼ਾਹ ਨੇ ਮਹਾਰਾਸ਼ਟਰ ਦੇ ਕੋਲ੍ਹਾਪੁਰ ਵਿਚ ਦੇਵੀ ਅੰਬਾਬਾਈ ਮੰਦਰ ਕਾਰੀਡੋਰ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਤੋਂ ਬਾਅਦ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ,‘‘ਮੋਦੀ ਦੀ ਅਗਵਾਈ ’ਚ ਪਿਛਲੇ 12 ਸਾਲਾਂ ਵਿਚ ਅਜਿਹੇ ਕਈ ਕੰਮ ਪੂਰੇ ਹੋਏ, ਜਿਨ੍ਹਾਂ ਨੂੰ ਕਦੇ ਅਸੰਭਵ ਮੰਨਿਆ ਜਾਂਦਾ ਸੀ।’’
ਉਨ੍ਹਾਂ ਇਸ ਸੰਦਰਭ ਵਿਚ ਅਯੁੱਧਿਆ ’ਚ ਰਾਮ ਮੰਦਰ ਦੇ ਨਿਰਮਾਣ, ਕਾਸ਼ੀ ਵਿਸ਼ਵਨਾਥ ਕਾਰੀਡੋਰ ਦੇ ਮੁੜ-ਵਿਕਾਸ, ਕੇਦਾਰਨਾਥ ਤੇ ਬਦਰੀਨਾਥ ਧਾਮਾਂ ਵਿਚ ਕੀਤੇ ਗਏ ਕਾਰਜਾਂ ਅਤੇ ਸੋਮਨਾਥ ਤੇ ਕਾਮਾਖਿਆ ਮੰਦਰਾਂ ਨਾਲ ਜੁੜੇ ਪ੍ਰਾਜੈਕਟਾਂ ਦਾ ਜ਼ਿਕਰ ਕੀਤਾ।
ਸ਼ਾਹ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ ਦਾ ਜ਼ਿਕਰ ਕਰਦੇ ਹੋਏ ਕਿਹਾ,‘‘ਕੋਲ੍ਹਾਪੁਰ ਦੀ ਇਸ ਪਵਿੱਤਰ ਧਰਤੀ ਤੋਂ ਮੈਂ ਪੂਰੇ ਵਿਸ਼ਵਾਸ ਨਾਲ ਦੇਸ਼ਵਾਸੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਬੰਗਾਲ ਦੇ ਲੋਕਾਂ ਨੇ ਸਾਨੂੰ ਆਸ਼ੀਰਵਾਦ ਦਿੱਤਾ ਹੈ।’’
ਉਨ੍ਹਾਂ ਕਿਹਾ,‘‘ਅਸੀਂ ਉਨ੍ਹਾਂ ਦੇ ਵਿਸ਼ਵਾਸ ਦੇ ਕਰਜ਼ਦਾਰ ਹਾਂ ਅਤੇ ਇਕ-ਇਕ ਘੁਸਪੈਠੀਏ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਦੇਸ਼ ਵਿਚੋਂ ਬਾਹਰ ਕੱਢ ਕੇ ਇਸ ਕਰਜ਼ੇ ਨੂੰ ਚੁਕਾਵਾਂਗੇ।’’
ਹੁਣ ਸਿਰਫ਼ ਇਕੋ ਸ਼ਿਵ ਸੈਨਾ ਹੈ, ਜਿਸ ਦੀ ਕਮਾਨ ਸ਼ਿੰਦੇ ਦੇ ਹੱਥ ਵਿਚ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ (ਯੂ. ਬੀ. ਟੀ.) ਵਿਚ ਸੰਭਾਵਤ ਬਗਾਵਤ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਪਹਿਲਾਂ ਲੋਕਾਂ ਨੂੰ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਦਾ ਵੱਖਰੇ ਤੌਰ ’ਤੇ ਜ਼ਿਕਰ ਕਰਨਾ ਪੈਂਦਾ ਸੀ ਪਰ ਹੁਣ ਕੋਈ ਧੜਾ ਨਹੀਂ ਬਚਿਆ ਅਤੇ ਸਿਰਫ਼ ਇਕੋ ਸ਼ਿਵ ਸੈਨਾ ਹੈ ਜਿਸ ਦੀ ਕਮਾਨ ਏਕਨਾਥ ਸ਼ਿੰਦੇ ਦੇ ਹੱਥ ਵਿਚ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ਿਵ ਸੈਨਾ (ਯੂ. ਬੀ. ਟੀ.) ਸੰਕਟ ਦਾ ਸਾਹਮਣਾ ਕਰ ਰਹੀ ਹੈ ਕਿਉਂਕਿ ਘੱਟੋ-ਘੱਟ 6 ਲੋਕ ਸਭਾ ਮੈਂਬਰਾਂ ਨੇ ਠਾਕਰੇ ਖ਼ਿਲਾਫ਼ ਬਗਾਵਤ ਕਰ ਦਿੱਤੀ ਹੈ ਅਤੇ ਉਨ੍ਹਾਂ ਦੇ ਸੱਤਾਧਾਰੀ ਸ਼ਿਵ ਸੈਨਾ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਲੁਟੀਅਨਜ਼ ਦਿੱਲੀ ਕਲੱਬਾਂ ’ਤੇ ਬੇਯਕੀਨੀ ਦੇ ਬੱਦਲ ਮੰਡਰਾਏ
NEXT STORY