ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਸਾਰੇ ਨਾਗਰਿਕਾਂ ਨੂੰ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਆਪਣੇ ਘਰਾਂ 'ਚ ਰਾਸ਼ਟਰੀ ਝੰਡਾ ਲਹਿਰਾਉਣ ਅਤੇ 'ਹਰ ਘਰ ਤਿਰੰਗਾ' ਮੁਹਿੰਮ ਦੇ ਅਧੀਨ ਇਕ ਨਿਰਧਾਰਤ ਪੋਰਟਲ 'ਤੇ ਤਿਰੰਗੇ ਨਾਲ ਸੈਲਫੀ ਅਪਲੋਡ ਕਰਨ ਦੀ ਅਪੀਲ ਕੀਤੀ। ਸ਼ਾਹ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ 'ਹਰ ਘਰ ਤਿਰੰਗਾ' ਮੁਹਿੰਮ ਨੇ ਦੇਸ਼ ਦੇ ਲੋਕਾਂ ਨੂੰ ਇਕਜੁਟ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਹੁਣ ਹਰ ਵਿਅਕਤੀ ਨਾ ਜੁੜ ਗਈ ਹੈ ਅਤੇ ਇਸ ਮੁਹਿੰਮ ਦੇ ਮਾਧਿਅਮ ਨਾਲ ਹਰੇਕ ਨਾਗਰਿਕ 'ਚ ਦੇਸ਼ ਭਗਤੀ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਸਪੱਸ਼ਟ ਰੂਪ ਨਾਲ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ,''ਮੈਂ ਸਾਰੇ ਨਾਗਰਿਕਾਂ, ਵਿਸ਼ੇਸ਼ ਕਰ ਕੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਘਰਾਂ 'ਚ ਤਿਰੰਗਾ ਲਹਿਰਾਉਣ ਅਤੇ ਤਿਰੰਗੇ ਨਾਲ ਸੈਲਫੀ 'ਹਰ ਘਰ ਤਿਰੰਗਾ ਡਾਟ ਕਾਮ' 'ਤੇ ਅਪਲੋਡ ਕਰਨ।'' 'ਹਰ ਘਰ ਤਿਰੰਗਾ' ਮੁਹਿੰਮ ਦੀ ਸ਼ੁਰੂਆਤ 'ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ' ਦੀ ਅਗਵਾਈ ਹੇਠ ਹੋਈ ਸੀ, ਜਿਸ ਦੇ ਅਧੀਨ ਲੋਕਾਂ ਨੂੰ ਰਾਸ਼ਟਰੀ ਝੰਡਾ ਘਰ ਲਿਆਉਣ ਅਤੇ ਭਾਰਤ ਦੀ ਆਜ਼ਾਦੀ ਦੀ ਯਾਦ 'ਚ ਇਸ ਨੂੰ ਲਹਿਰਾਉਣ ਲਈ ਉਤਸ਼ਾਹਤ ਕੀਤਾ ਜਾਂਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Air India ਦੀ ਉਡਾਣ 'ਚ ਮਿਲਿਆ ਕਾਕਰੋਚ! ਯਾਤਰੀਆਂ 'ਚ ਮਚਿਆ ਹੜਕੰਪ
NEXT STORY