ਨਵੀਂ ਦਿੱਲੀ— ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਸੈਸ਼ਨ ਤੋਂ ਬਾਅਦ 3 ਦਿਨ ਦੇ ਕਸ਼ਮੀਰ ਦੌਰੇ 'ਤੇ ਜਾਣਗੇ। ਅਮਿਤ ਸ਼ਾਹ ਕਸ਼ਮੀਰ ਘਾਟੀ ਦੇ ਵੱਖ-ਵੱਖ ਜ਼ਿਲਿਆਂ ਦੇ ਵਰਕਰਾਂ ਦੀ ਬੈਠਕ ਲੈਣਗੇ। ਇਸ ਤੋਂ ਇਲਾਵਾ ਸ਼ਾਹ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਸ਼ਮੀਰ ਵਿਚ ਪਾਰਟੀ ਦੇ ਪ੍ਰੋਗਰਾਮ ਵਿਚ ਵੀ ਸ਼ਾਮਲ ਹੋਣਗੇ। ਸੂਤਰਾਂ ਦੀ ਮੰਨੀਏ ਤਾਂ ਭਾਜਪਾ ਦੀ ਕੇਂਦਰੀ ਅਗਵਾਈ ਕਸ਼ਮੀਰ ਘਾਟੀ ਵਿਚ ਵਧ ਤੋਂ ਵਧ ਵਿਧਾਨ ਸਭਾ ਸੀਟਾਂ ਜਿੱਤਣ ਲਈ ਰਣਨੀਤੀ ਬਣਾ ਰਹੀ ਹੈ।
ਜ਼ਿਕਰਯੋਗ ਹੈ ਕਿ ਕਸ਼ਮੀਰ ਘਾਟੀ ਵਿਚ ਵੱਡੇ ਪੱਧਰ 'ਤੇ ਸੁਰੱਖਿਆ ਫੋਰਸ ਦੀ ਤਾਇਨਾਤੀ ਨੇ ਪੀ. ਡੀ. ਪੀ. ਮੁਖੀ ਮਹਿਬੂਬਾ ਮੁਫਤੀ ਸਮੇਤ ਘਾਟੀ ਦੇ ਸਾਰੇ ਨੇਤਾਵਾਂ ਦੀ ਨੀਂਦ ਉਡਾ ਦਿੱਤੀ ਹੈ। ਉਨ੍ਹਾਂ ਨੂੰ ਅਜਿਹਾ ਲੱਗ ਰਿਹਾ ਹੈ ਕਿ ਘਾਟੀ ਵਿਚ ਕੁਝ ਵੱਡਾ ਹੋਣ ਵਾਲਾ ਹੈ। ਜਿਸ ਦੀ ਵਜ੍ਹਾ ਕਰ ਕੇ ਘਾਟੀ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਰਾਜਪਾਲ ਸੱਤਿਆਪਾਲ ਮਲਿਕ ਨੇ ਅਫਵਾਹਾਂ ਤੋਂ ਬਚਣ ਲਈ ਕਿਹਾ ਹੈ।
ਓਧਰ ਜੰਮੂ-ਕਸ਼ਮੀਰ ਦੇ ਕੇਰਨ ਸੈਕਟਰ ਵਿਚ ਭਾਰਤੀ ਫੌਜ ਨੇ ਪਾਕਿਸਤਾਨੀ ਬਾਰਡਰ ਐਕਸ਼ਨ ਟੀਮ (ਬੀ. ਏ. ਟੀ.) ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ 5 ਤੋਂ 7 ਘੁਸਪੈਠੀਆ ਨੂੰ ਢੇਰ ਕਰ ਦਿੱਤਾ। ਘੁਸਪੈਠੀਆ ਨੂੰ ਮਾਰ ਡਿਗਾਉਣ ਤੋਂ ਬਾਅਦ ਭਾਰਤੀ ਫੌਜ ਨੇ ਪਾਕਿਸਤਾਨੀ ਫੌਜ ਨੂੰ ਕੰਟਰੋਲ ਰੇਖਾ 'ਤੇ ਘੁਸਪੈਠੀਆਂ ਦੀਆਂ ਲਾਸ਼ਾਂ ਲੈ ਕੇ ਜਾਣ ਦਾ ਪ੍ਰਸਤਾਵ ਭੇਜਿਆ ਹੈ। ਭਾਰਤੀ ਫੌਜ ਨੇ ਪਾਕਿਸਤਾਨੀ ਫੌਜ ਨੂੰ ਲਾਸ਼ਾਂ ਨੂੰ ਲੈ ਕੇ ਜਾਣ ਲਈ ਸਫੈਦ ਝੰਡੇ ਨਾਲ ਆਉਣ ਦਾ ਪ੍ਰਸਤਾਵ ਦਿੱਤਾ ਹੈ। ਹਾਲਾਂਕਿ ਪਾਕਿਸਤਾਨ ਵਲੋਂ ਅਜੇ ਤਕ ਕੋਈ ਜਵਾਬ ਨਹੀਂ ਆਇਆ ਹੈ।
ਜੰਮੂ-ਕਸ਼ਮੀਰ 'ਚ 'ਕੁਝ ਵੱਡਾ ਹੋਵੇਗਾ' 'ਤੇ ਬੋਲੇ ਰਾਜਪਾਲ ਸੱਤਿਆਪਾਲ ਮਲਿਕ
NEXT STORY