ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਇੱਥੇ ਲੱਦਾਖ ਦੇ ਜਨ ਪ੍ਰਤੀਨਿਧੀਆਂ ਨਾਲ ਮੁਲਾਕਾਤ ਕਰ ਕੇ ਕੇਂਦਰ ਸ਼ਾਸਿਤ ਪ੍ਰਦੇਸ਼ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਬੈਠਕ 'ਚ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ, ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ, ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਅਤੇ ਖੁਫੀਆ ਬਿਊਰੋ ਦੇ ਡਾਇਰੈਕਟਰ ਅਰਵਿੰਦ ਕੁਮਾਰ ਵੀ ਮੌਜੂਦ ਸਨ।
ਸ਼ਾਹ ਦੇ ਦਫ਼ਤਰ ਨੇ ਟਵੀਟ ਕੀਤਾ,''ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਸੰਸਦ ਮੈਂਬਰਾਂ ਟੀ ਛੇਵਾਂਗ ਅਤੇ ਟੀ ਰਿਨਪੋਚੇ, ਸਾਬਕਾ ਮੰਤਰੀ ਸ਼ੇਰਿੰਗ ਦੋਰਜੇ ਲਾਕਰੂਕ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਹੋਰ ਜਨ ਪ੍ਰਤੀਨਿਧੀਆਂ ਨਾਲ ਨਵੀਂ ਦਿੱਲੀ 'ਚ ਮੁਲਾਕਾਤ ਕੀਤੀ।'' ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਬੈਠਕ 'ਚ ਵੱਖ-ਵੱਖ ਮੁੱਦਿਆਂ ਅਤੇ ਮੰਗਾਂ 'ਤੇ ਚਰਚਾ ਕੀਤੀ ਗਈ। ਇਹ ਬੈਠਕ ਅਜਿਹੇ ਸਮੇਂ ਹੋਈ ਹੈ, ਜਦੋਂ ਪੂਰਬੀ ਲੱਦਾਖ 'ਚ 3400 ਕਿਲੋਮੀਟਰ ਲੰਬੀ ਅਸਲ ਕੰਟਰੋਲ ਰੇਖਾ 'ਤੇ ਭਾਰਤ ਅਤੇ ਚੀਨ ਦੀ ਫੌਜ ਦਰਮਿਆਨ ਗਤੀਰੋਧ ਚੱਲ ਰਿਹਾ ਹੈ।
ਮਾਂ ਨੂੰ ਸਕੂਟਰ ’ਤੇ ਤੀਰਥ ਯਾਤਰਾ ਕਰਵਾਉਣ ਵਾਲੇ ਸ਼ਖ਼ਸ ਨੂੰ ਤੋਹਫ਼ੇ ’ਚ ਮਿਲੀ ਕਾਰ
NEXT STORY