ਨਵੀਂ ਦਿੱਲੀ (ਯੂ. ਐੱਨ. ਆਈ.)– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਰਕਾਰ ਦੀ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਅਤੇ ਇਸ ਨਾਲ ਹੋਣ ਵਾਲੀ ਕਮਾਈ ਖਿਲਾਫ ਕਦੇ ਬਰਦਾਸ਼ਤ ਨਾ ਕਰਨ ਦੀ ਨੀਤੀ ਹੈ ਅਤੇ ਇਸ ਲੜਾਈ ਨੂੰ ਕੇਂਦਰ ਅਤੇ ਸੂਬਿਆਂ ਸਮੇਤ ਸਾਰਿਆਂ ਨੂੰ ਮਿਲ ਕੇ ਲੜਨਾ ਪਵੇਗਾ। ਸ਼ਾਹ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਲਈ ਅਸੀਂ ਕੋਈ ਕਸਰ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਨਾਲ ਜੁੜੇ ਲੋਕ ਮੌਤ ਦਾ ਕਾਰੋਬਾਰ ਕਰਨ ਵਾਲੇ ਹਨ ਅਤੇ ਇਨ੍ਹਾਂ ਖਿਲਾਫ ਸਖਤ ਕਾਰਵਾਈ ਕਰ ਕੇ ਇਨ੍ਹਾਂ ਨੂੰ ਕਾਨੂੰਨ ਦੇ ਸ਼ਿਕੰਜੇ ਵਿਚ ਲਿਆਉਣਾ ਹੀ ਪਵੇਗਾ।
ਇਹ ਖ਼ਬਰ ਵੀ ਪੜ੍ਹੋ - 3 ਧੀਆਂ ਦੀ ਮਾਂ ਦੀਆਂ ਆਸਾਂ ਨੂੰ ਪਿਆ ਬੂਰ, ਝੋਲੀ ਪਈ 3 ਪੁੱਤਰਾਂ ਦੀ ਦਾਤ
ਲੋਕ ਸਭਾ ਵਿਚ ਨਿਯਮ 193 ਤਹਿਤ ਦੇਸ਼ ਵਿਚ ’ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਸਮੱਸਿਆ ਅਤੇ ਇਸ ਸਬੰਧੀ ਸਰਕਾਰ ਵਲੋਂ ਚੁੱਕੇ ਗਏ ਕਦਮ’ ਵਿਸ਼ੇ ’ਤੇ ਚਰਚਾ ਵਿਚ ਦਖਲ ਦਿੰਦੇ ਹੋਏ ਸ਼ਾਹ ਨੇ ਕਿਹਾ ਕਿ ਨਸ਼ਾ ਦੇਸ਼ ਲਈ ਗੰਭੀਰ ਸਮੱਸਿਆ ਹੈ। ਇਸ ਅਪਰਾਧ ਦੀ ਕੋਈ ਹੱਦ ਨਹੀਂ ਹੈ। ਕੋਈ ਵੀ ਕਿਤਿਓਂ ਵੀ ਬੈਠ ਕੇ ਨਸ਼ੀਲੇ ਪਦਾਰਥ ਭੇਜ ਦਿੰਦਾ ਹੈ ਅਤੇ ਇਸ ਵਿਚ ਸਾਡੇ ਬੱਚੇ ਫਸਦੇ ਹਨ। ਨਸ਼ਾ ਨਸਲਾਂ ਨੂੰ ਬਰਬਾਦ ਕਰ ਦਿੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨਾਲ ਮੁਨਾਫੇ ਦਾ ਇਸਤੇਮਾਲ ਅੱਤਵਾਦ ਦੇ ਵਿੱਤ ਪੋਸ਼ਣ ਵਿਚ ਹੋਣ ਦੀ ਸੂਚਨਾ ਵੀ ਹੈ।
ਇਹ ਖ਼ਬਰ ਵੀ ਪੜ੍ਹੋ - ਪਿਓ ਨਾਲ ਮੰਦਰ ਜਾ ਰਹੀ ਧੀ ਹੋਈ 'ਅਗਵਾ'! ਫਿਰ ਕੁੜੀ ਦੀ ਵਾਇਰਲ ਹੋਈ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ
ਇਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਵਿਦੇਸ਼ੀ ਅੰਸ਼ਦਾਨ ਵਟਾਂਦਰਾ ਐਕਟ (ਐੱਫ. ਸੀ. ਆਰ. ਏ.) ਦੀ ਦੁਰਵਰਤੋਂ ਕਰਨ ਵਾਲੇ ਐੱਨ. ਜੀ. ਓ. ਅਤੇ ਸੰਗਠਨਾਂ ਪ੍ਰਤੀ ਕੋਈ ਦਯਾ ਭਾਵ ਨਵੀਂ ਦਿਖਾਇਆ ਜਾਵੇਗਾ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸ਼ਾਹ ਨੇ ਦੱਸਿਆ ਕਿ ਦੇਸ਼ ਵਿਚ ਨਸ਼ਾ ਮੁਕਤੀ ਮੁਹਿੰਮ ਵਿਚ ਚਿਨਮਯ ਮਿਸ਼ਨ, ਨਿਰੰਕਾਰੀ, ਬ੍ਰਹਮਕੁਮਾਰੀ ਅਤੇ ਆਰਟ ਆਫ ਲੀਵਿੰਗ ਵਰਗੀਆਂ ਅਧਿਆਤਮਿਕ ਸੰਸਥਾਵਾਂ ਜੁੜੀਆਂ ਹਨ, ਇਨ੍ਹਾਂ ਨੂੰ ਐੱਫ. ਸੀ. ਆਰ. ਏ. ਕਾਨੂੰਨ ਤੋਂ ਕੋਈ ਦਿੱਕਤ ਨਹੀਂ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
3 ਧੀਆਂ ਦੀ ਮਾਂ ਦੀਆਂ ਆਸਾਂ ਨੂੰ ਪਿਆ ਬੂਰ, ਝੋਲੀ ਪਈ 3 ਪੁੱਤਰਾਂ ਦੀ ਦਾਤ
NEXT STORY