ਨਵੀਂ ਦਿੱਲੀ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਆਗੂ ਮਨਜਿੰਦਰ ਸਿਰਸਾ ਤੇ ਹੋਰ ਪਾਰਟੀ ਆਗੀ ਵੀ ਮੌਜੂਦ ਰਹੇ। ਇਸ ਮੌਕੇ ਅਮਿਤ ਸ਼ਾਹ ਨੇ ਆਪਣੇ 'ਐਕਸ' ਅਕਾਊਂਟ 'ਤੇ ਪੋਸਟ ਪਾ ਕੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, ''ਸ਼ਰਧਾ, ਤਿਆਗ ਅਤੇ ਬਹਾਦਰੀ ਦੀ ਮੂਰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਅੱਜ ਨਵੀਂ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕ ਕੇ ਸੰਗਤ ਦਾ ਆਸ਼ੀਰਵਾਦ ਪ੍ਰਾਪਤ ਕੀਤਾ।''
ਸ਼ਰਧਾ, ਤਿਆਗ ਅਤੇ ਬਹਾਦਰੀ ਦੀ ਮੂਰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਅੱਜ ਨਵੀਂ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕ ਕੇ ਸੰਗਤ ਦਾ ਆਸ਼ੀਰਵਾਦ ਪ੍ਰਾਪਤ ਕੀਤਾ। pic.twitter.com/uuwNlNUaLM
— Amit Shah (@AmitShah) January 6, 2025
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੀਨੀ ਵਾਇਰਸ ਦੇ ਭਾਰਤ 'ਚ ਦਸਤਕ ਦੇਣ ਮਗਰੋਂ ਆ ਗਿਆ ਸਿਹਤ ਮੰਤਰੀ ਦਾ ਵੱਡਾ ਬਿਆਨ
NEXT STORY