ਦੰਤੇਵਾੜਾ- ਛੱਤੀਸਗੜ੍ਹ ਦੇ ਦੰਤੇਵਾੜਾ ਜ਼ਿਲ੍ਹੇ 'ਚ ਸ਼ਨੀਵਾਰ ਹੋਏ ਇਕ ਸੜਕ ਹਾਦਸੇ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰੋਗਰਾਮ 'ਚ ਸ਼ਾਮਲ ਹੋਣ ਜਾ ਰਹੇ 30 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਾਲਨਾਰ ਪਿੰਡ ਦੇ ਕਰੀਬ ਇਕ ਪਿਕਅੱਪ ਵਾਹਨ ਦੇ ਪਲਟਣ ਨਾਲ ਉਸ 'ਚ ਸਵਾਰ 30 ਲੋਕ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨਕਸਲ ਪ੍ਰਭਾਵਿਤ ਪੋਟਾਲੀ ਪਿੰਡ ਦੇ ਵਾਸੀ ਇਕ ਪਿਕਅੱਪ ਵਾਹਨ 'ਚ ਸਵਾਰ ਹੋ ਕੇ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਦੇ ਪ੍ਰੋਗਰਾਮ 'ਚ ਸ਼ਾਮਲ ਹੋਣ ਦੰਤੇਵਾੜਾ ਜ਼ਿਲ੍ਹਾ ਹੈੱਡ ਕੁਆਰਟਰ ਲਈ ਨਿਕਲੇ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਵਾਹਨ ਪਾਲਨਾਰ ਦੇ ਕਰੀਬ ਪਹੁੰਚਿਆ, ਉਦੋਂ ਵਾਹਨ ਬੇਕਾਬੂ ਹੋ ਕੇ ਪਲਟ ਗਿਆ। ਇਸ ਹਾਦਸੇ 'ਚ 30 ਲੋਕ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਦਲ ਨੂੰ ਹਾਦਸੇ ਵਾਲੀ ਜਗ੍ਹਾ ਲਈ ਰਵਾਨਾ ਕੀਤਾ ਗਿਆ। ਬਾਅਦ 'ਚ ਪੁਲਸ ਦਲ ਅਤੇ ਸਥਾਨਕ ਲੋਕਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਦੰਤੇਵਾੜਾ ਜ਼ਿਲ੍ਹਾ ਹਸਪਤਾਲ ਅਤੇ ਕੁਆਕੋਂਡਾ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰ ਨੇ ਆਫ਼ਤ ਪ੍ਰਭਾਵਿਤ ਰਾਜਾਂ ਲਈ 1280 ਕਰੋੜ ਰੁਪਏ ਦੀ ਮਦਦ ਕੀਤੀ ਮਨਜ਼ੂਰ
NEXT STORY