ਮੁੰਬਈ, (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਅਯੁੱਧਿਆ ’ਚ ਨਵੇਂ ਬਣੇ ਰਾਮ ਮੰਦਰ ’ਚ ਰਾਮਲੱਲਾ ਦੇ ਦਰਸ਼ਨ ਕਰਨ ਲਈ ਇਸ ਨਹੀਂ ਗਏ ਕਿਉਂਕਿ ਉਨ੍ਹਾਂ ਨੂੰ ਆਪਣਾ ਵੋਟ ਬੈਂਕ ਹੱਥੋਂ ਨਿਕਲ ਜਾਣ ਦਾ ਡਰ ਹੈ।
ਸ਼ਨੀਵਾਰ ਮਹਾਰਾਸ਼ਟਰ ਦੇ ਧੂਲੇ ਜ਼ਿਲੇ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਰਾਹੁਲ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖਤਮ ਕਰਨ ਦੇ ਫੈਸਲੇ ਦਾ ਵਿਰੋਧ ਕੀਤਾ। ਮੈਂ ਸ਼ਿਵ ਸੈਨਾ (ਯੂ. ਬੀ. ਟੀ.) ਦੇ ਮੁਖੀ ਊਧਵ ਠਾਕਰੇ ਤੋਂ ਜਾਣਨਾ ਚਾਹੁੰਦਾ ਹਾਂ ਕਿ ਰਾਹੁਲ ਦੇ ਇਸ ਸਟੈਂਡ ਬਾਰੇ ਉਨ੍ਹਾਂ ਦੀ ਕੀ ਰਾਏ ਹੈ?
ਕਾਂਗਰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦ ਚੰਦਰ ਪਵਾਰ) ਤੇ ਸ਼ਿਵ ਸੈਨਾ (ਯੂ. ਬੀ. ਟੀ.) ਮਹਾਰਾਸ਼ਟਰ ’ਚ ਮਹਾ ਵਿਕਾਸ ਆਘਾੜੀ ਅਤੇ ਰਾਸ਼ਟਰੀ ਪੱਧਰ ’ਤੇ ‘ਇੰਡੀਆ’ ਗੱਠਜੋੜ ਦੇ ਹਿੱਸੇ ਹਨ।
ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ ਰਾਮ ਮੰਦਰ ਦਾ ਮੁੱਦਾ ਸੁਲਝਾਇਆ ਸਗੋਂ ਇਸ ਦੇ ਨਿਰਮਾਣ ’ਚ ਵੀ ਮਦਦ ਕੀਤੀ। 'ਰਾਹੁਲ ਗਾਂਧੀ ਨੂੰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ ਸੱਦਾ ਦਿੱਤਾ ਗਿਆ ਸੀ ਪਰ ਉਹ ਵੋਟ ਬੈਂਕ ਗੁਆਚਣ ਦੇ ਡਰ ਕਾਰਨ ਨਹੀਂ ਗਏ। ਭਾਰਤੀ ਜਨਤਾ ਪਾਰਟੀ ਨੂੰ ਅਜਿਹਾ ਕੋਈ ਡਰ ਨਹੀਂ। ਗਾਂਧੀ ਅਤੇ ਕਾਂਗਰਸ ਨੇ ਵੀਰ ਸਾਵਰਕਰ ਦਾ ਅਪਮਾਨ ਕੀਤਾ। ਇਸ ਬਾਰੇ ਊਧਵ ਠਾਕਰੇ ਦਾ ਕੀ ਕਹਿਣਾ ਹੈ?
ਮੁੰਬਈ 'ਚ ਤੂਫ਼ਾਨ ਨੇ ਮਚਾਈ ਤਬਾਹੀ, ਹੋਰਡਿੰਗ ਡਿੱਗਣ ਕਾਰਨ 35 ਲੋਕ ਜ਼ਖ਼ਮੀ, 100 ਦੇ ਦੱਬੇ ਹੋਣ ਦਾ ਖ਼ਦਸ਼ਾ
NEXT STORY