ਨਵੀਂ ਦਿੱਲੀ- ਅਮਿਤ ਸ਼ਾਹ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਲੋਕ ਸਭਾ ਵਿਚ ਅਪਰਾਧ ਨਿਆਂ ਪ੍ਰਣਾਲੀ ਨਾਲ ਜੁੜੇ ਤਿੰਨ ਨਵੇਂ ਬਿੱਲਾਂ 'ਤੇ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਅਪਰਾਧ ਨਿਆਂ ਪ੍ਰਣਾਲੀ ਨਾਲ ਜੁੜੇ ਤਿੰਨਾਂ ਕਾਨੂੰਨਾਂ ਦਾ ਮਨੁੱਖੀਕਰਨ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਲਾਮੀ ਦੇ ਨਿਸ਼ਾਨ ਮਿਟਾ ਰਹੇ ਹਨ। ਮੋਦੀ ਸਰਕਾਰ ਜੋ ਕਹਿੰਦੀ ਹੈ, ਉਹ ਕਰਦੀ ਹੈ। ਸ਼ਾਹ ਮੁਤਾਬਕ ਨਵੇਂ ਕਾਨੂੰਨ ਵਿਅਕਤੀ ਦੀ ਆਜ਼ਾਦੀ, ਮਨੁੱਖ ਦੇ ਅਧਿਕਾਰ ਅਤੇ ਸਾਰਿਆਂ ਨਾਲ ਬਰਾਬਰ ਵਿਵਹਾਰ ਦੇ 3 ਸਿਧਾਂਤਾਂ ਦੇ ਆਧਾਰ 'ਤੇ ਬਣਾਏ ਜਾ ਰਹੇ ਹਨ।
ਇਹ ਵੀ ਪੜ੍ਹੋ- ਲੋਕ ਸਭਾ 'ਚ ਗਰਜੇ ਹਰਸਿਮਰਤ ਕੌਰ ਬਾਦਲ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਚੁੱਕੇ ਇਹ ਮੁੱਦੇ
ਸ਼ਾਹ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਬਸਤੀਵਾਦੀ ਕਾਨੂੰਨਾਂ ਤੋਂ ਮੁਕਤੀ ਦੀ ਗੱਲ ਆਖੀ ਸੀ, ਉਸ ਦੇ ਤਹਿਤ ਗ੍ਰਹਿ ਮੰਤਰਾਲਾ ਨੇ ਅਪਰਾਧਕ ਕਾਨੂੰਨਾਂ ਵਿਚ ਬਦਲਾਅ ਲਈ ਡੂੰਘਾਈ ਨਾਲ ਵਿਚਾਰ ਕੀਤਾ ਹੈ। ਮੈਂ ਤਿੰਨੋਂ ਬਿੱਲਾਂ ਨੂੰ ਚੰਗੀ ਤਰ੍ਹਾਂ ਪੜ੍ਹ ਲਿਆ ਹੈ ਅਤੇ ਉਨ੍ਹਾਂ ਦਾ ਖਰੜਾ ਤਿਆਰ ਕਰਨ ਤੋਂ ਪਹਿਲਾਂ 158 ਸਲਾਹ-ਮਸ਼ਵਰੇ ਸੈਸ਼ਨਾਂ ਵਿਚ ਹਿੱਸਾ ਲਿਆ ਹੈ। ਮੌਬ ਲਿੰਚਿੰਗ (ਭੀੜ ਵਲੋਂ ਕੁੱਟਮਾਰ) ਨਫ਼ਤਰ ਅਪਰਾਧ ਹੈ ਅਤੇ ਨਵੇਂ ਕਾਨੂੰਨ ਵਿਚ ਇਸ ਅਪਰਾਧ 'ਚ ਫਾਂਸੀ ਦੀ ਸਜ਼ਾ ਦੀ ਵਿਵਸਥਾ ਹੈ।
ਇਹ ਵੀ ਪੜ੍ਹੋ- ਸੰਸਦ ਸੁਰੱਖਿਆ ’ਚ ਕੁਤਾਹੀ: ਭਗਤ ਸਿੰਘ ਤੇ ਚੰਦਰਸ਼ੇਖਰ ਦੇ ਨਾਂ ’ਤੇ ਬਣੇ 6 ਵਟਸਐਪ ਗਰੁੱਪ ਦਾ ਹਿੱਸਾ ਸਨ ਮੁਲਜ਼ਮ
ਗ੍ਰਹਿ ਮੰਤਰੀ ਸ਼ਾਹ ਨੇ ਲੋਕ ਸਭਾ ਵਿਚ ਕਿਹਾ ਕਿ ਨਵੇਂ ਕਾਨੂੰਨਾਂ 'ਚ ਔਰਤਾਂ ਅਤੇ ਬੱਚਿਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਾਨੂੰਨਾਂ ਨੂੰ ਤਰਜੀਹ ਦਿੱਤੀ ਗਈ ਹੈ। ਜਿਸ ਤੋਂ ਬਾਅਦ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਕਾਨੂੰਨ ਅਤੇ ਦੇਸ਼ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਨਾਲ ਸਬੰਧਤ ਕਾਨੂੰਨ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਜ਼ਾ ਕੇਂਦਰਿਤ ਨਹੀਂ, ਨਿਆਂ ਕੇਂਦਰਿਤ ਸਿਸਟਮ ਦੇਵਾਂਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਰੋਧੀ ਧਿਰ ਦੇ ਦੋ ਹੋਰ ਸੰਸਦ ਮੈਂਬਰ ਲੋਕ ਸਭਾ ਤੋਂ ਮੁਅੱਤਲ; ਗਿਣਤੀ ਵਧ ਕੇ 97 ਹੋਈ
NEXT STORY