ਨੈਸ਼ਨਲ ਡੈਸਕ- ਅੱਜ ਇਕ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਹਰਿਆਣਾ ਦੇ ਹਿਸਾਰ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਬੋਧਨ ਕਰਦਿਆਂ ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਸਣੇ 10 ਸਿੱਖ ਗੁਰੂਆਂ ਨੂੰ ਯਾਦ ਕੀਤਾ।
ਉਨ੍ਹਾਂ ਕਿਹਾ ਕਿ ਭਾਰਤ ਦੀਆਂ ਪਰੰਪਰਾਵਾਂ ਨੂੰ ਬਚਾਉਣ 'ਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਮਹਾਨ ਗੂਰੂਆਂ ਨੇ ਬਾਬਰ ਤੋਂ ਲੈ ਕੇ ਔਰੰਗਜ਼ੇਬ ਤੱਕ ਨਾਲ ਸੰਘਰਸ਼ ਕਰ ਕੇ ਭਾਰਤੀ ਪਰੰਪਰਾਵਾਂ ਨੂੰ ਬਚਾਇਆ ਤੇ ਉਨ੍ਹਾਂ ਨੂੰ ਲਚੀਲਾ ਬਣਾਇਆ।
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਵੀ ਦੇਸ਼ ਨੂੰ ਲੋੜ ਪਈ ਤਾਂ ਸਿੱਖ ਗੁਰੂਆਂ ਨੇ ਬਲੀਦਾਨ ਦੇ ਕੇ ਦੇਸ਼ ਦੀਆਂ ਪਰੰਪਰਾਵਾਂ ਨੂੰ ਬਚਾਇਆ। ਉਨ੍ਹਾਂ ਇਸ ਮੌਕੇ ਕਿਹਾ ਕਿ ਸਿੱਖ ਗੁਰੂਆਂ ਦੇ ਬਲੀਦਾਨ ਕਾਰਨ ਹੀ ਅੱਜ ਅਸੀਂ ਇਸ ਦੇਸ਼ 'ਚ ਆਪਣੇ ਮੂਲ ਰੂਪ 'ਚ ਜੀਅ ਰਹੇ ਹਾਂ।
ਇਹ ਵੀ ਪੜ੍ਹੋ- ਅੱਧੀ ਰਾਤੀਂ ਹਸਪਤਾਲ 'ਚ ਲੱਗ ਗਈ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬੀਓ ਸਾਵਧਾਨ! 1 ਅਪ੍ਰੈਲ ਤੋਂ ਬਦਲਣ ਜਾ ਰਹੇ ਇਹ ਨਿਯਮ, ਕਰ ਲਓ ਜੇਬ ਢਿੱਲੀ
NEXT STORY