ਨੈਸ਼ਨਲ ਡੈਸਕ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਛੱਤੀਸਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇੱਕ ਇਤਿਹਾਸਕ ਦਾਅਵਾ ਕਰਦਿਆਂ ਕਿਹਾ ਕਿ ਬਸਤਰ ਹੁਣ ਨਕਸਲਵਾਦ ਤੋਂ ਪੂਰੀ ਤਰ੍ਹਾਂ ਮੁਕਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬਸਤਰ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚੋਂ ਨਕਸਲਵਾਦ ਦਾ ਸਫਾਇਆ ਕੀਤਾ ਜਾ ਚੁੱਕਾ ਹੈ ਅਤੇ ਹੁਣ ਛੱਤੀਸਗੜ੍ਹ ਵਿੱਚ ਦਹਾਕਿਆਂ ਤੋਂ ਚੱਲ ਰਿਹਾ ਡਰ ਅਤੇ ਦਹਿਸ਼ਤ ਦਾ ਮਾਹੌਲ ਖ਼ਤਮ ਹੋ ਗਿਆ ਹੈ।
ਅਮਿਤ ਸ਼ਾਹ ਨੇ 19 ਮਈ 2026 ਦੀ ਤਰੀਕ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਬਸਤਰ ਵਿੱਚ ਵਿਕਾਸ ਦੀ ਇੱਕ ਨਵੀਂ ਸਵੇਰ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਖੇਤਰ ਵਿੱਚ ਵਿਕਾਸ ਨਾ ਹੋਣ ਦਾ ਮੁੱਖ ਕਾਰਨ ਨਕਸਲਵਾਦ ਹੀ ਸੀ। ਸਰਕਾਰ ਨੇ ਆਦਿਵਾਸੀਆਂ ਦੀ ਆਰਥਿਕ ਹਾਲਤ ਸੁਧਾਰਨ ਲਈ ਵੱਡੇ ਕਦਮ ਚੁੱਕੇ ਹਨ, ਜਿਸ ਦੇ ਤਹਿਤ ਬਸਤਰ ਦੇ ਹਰ ਆਦਿਵਾਸੀ ਨੂੰ ਇੱਕ ਗਾਂ ਅਤੇ ਇੱਕ ਮੱਝ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬਸਤਰ ਸੰਭਾਗ ਵਿੱਚ ਡੇਅਰੀ ਦਾ ਇੱਕ ਵੱਡਾ ਨੈੱਟਵਰਕ ਬਣਾਇਆ ਜਾ ਰਿਹਾ ਹੈ ਤਾਂ ਜੋ ਜੰਗਲ ਦੀ ਉਪਜ ਦਾ ਫਾਇਦਾ ਸਿੱਧਾ ਆਦਿਵਾਸੀਆਂ ਤੱਕ ਪਹੁੰਚ ਸਕੇ।
ਗ੍ਰਹਿ ਮੰਤਰੀ ਨੇ ਕਿਹਾ ਕਿ ਬਸਤਰ ਦੇ ਲੋਕ ਪਹਿਲਾਂ ਬੰਦੂਕਾਂ ਦੇ ਸਾਏ ਵਿੱਚ ਜੀਣ ਲਈ ਮਜਬੂਰ ਸਨ, ਪਰ ਅੱਜ ਉੱਥੋਂ ਦੀ ਜਨਤਾ ਵਿੱਚ ਭਵਿੱਖ ਪ੍ਰਤੀ ਉਤਸ਼ਾਹ ਅਤੇ ਵਿਸ਼ਵਾਸ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਮੁਤਾਬਕ, ਹੁਣ ਪੂਰਾ ਬਸਤਰ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਿਹਾ ਹੈ ਅਤੇ ਭੈਅ ਦਾ ਮਾਹੌਲ ਖ਼ਤਮ ਹੋ ਕੇ ਵਿਕਾਸ ਦੀ ਨਵੀਂ ਤਸਵੀਰ ਸਾਹਮਣੇ ਆ ਰਹੀ ਹੈ।
ਅਮਿਤ ਸ਼ਾਹ ਨੇ ਪਿਛਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਛੱਤੀਸਗੜ੍ਹ ਦੀ ਕਾਂਗਰਸ ਸਰਕਾਰ ਨੇ ਨਕਸਲਵਾਦ ਦੇ ਖ਼ਾਤਮੇ ਵਿੱਚ ਕੇਂਦਰ ਦਾ ਸਹਿਯੋਗ ਨਹੀਂ ਕੀਤਾ ਸੀ। ਉਨ੍ਹਾਂ ਕਿਹਾ ਕਿ 13 ਦਸੰਬਰ 2023 ਨੂੰ ਜਦੋਂ ਤੋਂ ਰਾਜ ਵਿੱਚ ਭਾਜਪਾ ਦੀ ਸਰਕਾਰ ਬਣੀ ਹੈ, ਨਕਸਲੀਆਂ ਵਿਰੁੱਧ ਕਾਰਵਾਈਆਂ ਵਿੱਚ ਤੇਜ਼ੀ ਆਈ ਹੈ, ਜਿਸ ਦੇ ਨਤੀਜੇ ਵਜੋਂ ਅੱਜ ਬਸਤਰ ਨਕਸਲ ਮੁਕਤ ਹੋਣ ਦਾ ਨਤੀਜਾ ਸਭ ਦੇ ਸਾਹਮਣੇ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
12-13 ਸਤੰਬਰ ਨੂੰ ਭਾਰਤ ਆਉਣਗੇ ਵਲਾਦੀਮੀਰ ਪੁਤਿਨ, ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ
NEXT STORY