ਨਵੀਂ ਦਿੱਲੀ- ਅਮਿਤ ਸ਼ਾਹ ਨੇ ਮੰਗਲਵਾਰ ਯਾਨੀ ਕਿ ਅੱਜ ਲਗਾਤਾਰ ਦੂਜੀ ਵਾਰ ਕੇਂਦਰੀ ਗ੍ਰਹਿ ਮੰਤਰੀ ਦਾ ਚਾਰਜ ਸੰਭਾਲ ਲਿਆ ਹੈ। ਭਾਜਪਾ ਦੀ ਗੁਜਰਾਤ ਵਿਚ ਰਿਵਾਇਤੀ ਸੀਟ ਗਾਂਧੀਨਗਰ ਤੋਂ ਜਿੱਤ ਕੇ ਲੋਕ ਸਭਾ ਪਹੁੰਚੇ ਸ਼ਾਹ ਨੂੰ ਲਗਾਤਾਰ ਦੂਜੀ ਵਾਰ ਬੇਹੱਦ ਮਹੱਤਵਪੂਰਨ ਮੰਨੇ ਜਾਣ ਵਾਲੇ ਗ੍ਰਹਿ ਮੰਤਰਾਲਾ ਦਾ ਚਾਰਜ ਸੌਂਪਿਆ ਗਿਆ ਹੈ। ਚਾਰਜ ਸੰਭਾਲਣ ਲਈ ਨਾਰਥ ਬਲਾਕ ਪਹੁੰਚਣ 'ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅਤੇ ਸੰਜੇ ਕੁਮਾਰ ਨੇ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ।
ਦੱਸ ਦੇਈਏ ਕਿ ਚਾਰਜ ਸੰਭਾਲਣ ਤੋਂ ਪਹਿਲਾਂ ਸ਼ਾਹ ਸਵੇਰੇ ਸਾਢੇ 10 ਵਜੇ ਚਣਕੀਆਪੁਰੀ ਸਥਿਤ ਰਾਸ਼ਟਰੀ ਪੁਲਸ ਸਮਾਰਕ ਗਏ ਅਤੇ ਸ਼ਹੀਦ ਪੁਲਸ ਕਰਮੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨਾਲ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅਤੇ ਕੇਂਦਰੀ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਵੀ ਮੌਜੂਦ ਸਨ।
ਦੱਸਣਯੋਗ ਹੈ ਕਿ ਆਪਣੇ ਪਹਿਲੇ ਕਾਰਜਕਾਲ ਵਿਚ ਸ਼ਾਹ ਨੇ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਉਣ, ਜੰਮੂ-ਕਸ਼ਮੀਰ ਦਾ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡ ਕਰਨ, ਅੰਗਰੇਜ਼ਾਂ ਦੇ ਸਮੇਂ ਤੋਂ ਲਾਗੂ ਅਪਰਾਧਿਕ ਨਿਆਂਇਕ ਪ੍ਰਣਾਲੀ ਨੂੰ ਬਦਲਣ ਅਤੇ ਨਾਗਰਿਕਤਾ ਸੋਧ ਐਕਟ ਵਰਗੇ ਮਹੱਤਵਪੂਰਨ ਫ਼ੈਸਲੇ ਲਏ ਸਨ।
ਤੀਜੀ ਵਾਰ ਸਹੁੰ ਚੁੱਕਣ ਤੋਂ ਬਾਅਦ PM ਮੋਦੀ ਇਸ ਦਿਨ ਜਾਣਗੇ ਵਾਰਾਣਸੀ, ਕਿਸਾਨਾਂ ਨੂੰ ਕਰਨਗੇ ਸੰਬੋਧਨ
NEXT STORY