ਨੈਸ਼ਨਲ ਡੈਸਕ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਰਾਜਸਭਾ 'ਚ ਬੋਲਦੇ ਹੋਏ ਦੇਸ਼ਵਾਸੀਆਂ ਨੂੰ ਯਕੀਨ ਦਿਵਾਇਆ ਕਿ ਦੇਸ਼ 'ਚ ਅੱਤਵਾਦ ਦੇ ਖਾਤਮੇ ਅਤੇ ਵਿਕਸਿਤ ਕਸ਼ਮੀਰ ਦੇ ਨਿਰਮਾਣ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਹੀ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਢੁਕਵੇਂ ਸਮੇਂ 'ਤੇ ਜੰਮੂ-ਕਸ਼ਮੀਰ ਨੂੰ ਪੂਰਨ ਸੂਬੇ ਦਾ ਦਰਜਾ ਬਹਾਲ ਕੀਤਾ ਜਾਵੇਗਾ।
ਰਾਜ ਸਭਾ ਵਿੱਚ ਉਨ੍ਹਾਂ ਨੇ ਧਾਰਾ 370 ਨੂੰ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਸੋਮਵਾਰ ਦੇ ਫੈਸਲੇ ਨੂੰ ‘ਇਤਿਹਾਸਕ’ ਦੱਸਿਆ ਅਤੇ ਕਿਹਾ ਕਿ ਹੁਣ ਸਿਰਫ਼ ‘ਇੱਕ ਸੰਵਿਧਾਨ, ਇੱਕ ਰਾਸ਼ਟਰੀ ਝੰਡਾ ਅਤੇ ਇੱਕ ਪ੍ਰਧਾਨ ਮੰਤਰੀ’ ਹੋਵੇਗਾ। ਵਿਰੋਧੀ ਧਿਰ 'ਤੇ ਹਮਲਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਧਾਰਾ 370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਖਤਮ ਕਰਨ ਤੋਂ ਬਾਅਦ ਵੀ ਵਿਰੋਧੀ ਧਿਰ ਨੂੰ ਜੰਮੂ-ਕਸ਼ਮੀਰ 'ਚ ਜ਼ਮੀਨੀ ਪੱਧਰ 'ਤੇ ਕੋਈ ਬਦਲਾਅ ਨਹੀਂ ਦਿਖ ਰਿਹਾ, ਜਦਕਿ ਪੂਰਾ ਦੇਸ਼ ਸਮਝ ਚੁੱਕਾ ਹੈ ਕਿ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ ਕਸ਼ਮੀਰ ਮੁੱਦੇ ਦੇ ਨਾਲ ਨਜਿੱਠਣ 'ਚ ਗਲਤੀ ਕੀਤੀ ਸੀ।
ਇਹ ਵੀ ਪੜ੍ਹੋ- Shaadi.Com 'ਤੇ ਜੀਵਨ ਸਾਥੀ ਭਾਲਣ ਵਾਲੀਆਂ ਕੁੜੀਆਂ ਹੋ ਜਾਣ ਸਾਵਧਾਨ!, ਪੜ੍ਹੋ ਪੂਰਾ ਮਾਮਲਾ
ਸ਼ਾਹ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ (ਪੀਓਕੇ) ਭਾਰਤ ਦਾ ਅਨਿੱਖੜਵਾਂ ਅੰਗ ਹੈ ਅਤੇ ਕੋਈ ਵੀ ਇਸ ਨੂੰ ਖੋਹ ਨਹੀਂ ਸਕਦਾ। ਸ਼ਾਹ ਜੰਮੂ-ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ ਅਤੇ ਜੰਮੂ-ਕਸ਼ਮੀਰ ਪੁਨਰਗਠਨ (ਸੋਧ) ਬਿੱਲ 'ਤੇ ਉਪਰਲੇ ਸਦਨ 'ਚ ਚਰਚਾ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਕਸ਼ਮੀਰ ਦੇ ਲੋਕਾਂ ਲਈ 24 ਸੀਟਾਂ ਦਾ ਰਾਖਵਾਂਕਰਨ ਯਕੀਨੀ ਬਣਾਇਆ ਹੈ।
ਨਹਿਰੂ, ਅਬਦੁੱਲਾ ਅਤੇ ਮੁਫਤੀ ਪਰਿਵਾਰਾਂ ਦਾ ਜ਼ਿਕਰ ਕਰਦੇ ਹੋਏ, ਸ਼ਾਹ ਨੇ ਦੋਸ਼ ਲਾਇਆ ਕਿ ਤਿੰਨ ਪਰਿਵਾਰਾਂ ਨੇ ਅਨੁਸੂਚਿਤ ਜਨਜਾਤੀਆਂ ਅਤੇ ਕਸ਼ਮੀਰ ਦੇ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝਾ ਰੱਖਿਆ ਕਿਉਂਕਿ ਪਹਿਲਾਂ ਜੰਮੂ ਅਤੇ ਕਸ਼ਮੀਰ ਦੇ ਕਈ ਕਾਨੂੰਨ ਉਨ੍ਹਾਂ 'ਤੇ ਲਾਗੂ ਨਹੀਂ ਹੁੰਦੇ ਸਨ। ਉਨ੍ਹਾਂ ਕਿਹਾ, ''ਉਹ (ਵਿਰੋਧੀ) ਬਦਲਾਅ ਨਹੀਂ ਦੇਖ ਸਕਣਗੇ, ਉਨ੍ਹਾਂ ਦੀਆਂ ਐਨਕਾਂ 'ਚ ਸਮੱਸਿਆ ਹੈ। ਉਹ ਆਪਣੀਆਂ ਗਲਤੀਆਂ ਸੁਧਾਰਨ ਲਈ ਤਿਆਰ ਨਹੀਂ ਹਨ। ਪਰ ਲੋਕ ਹੁਣ ਉਨ੍ਹਾਂ ਦੀ ਪਰਵਾਹ ਨਹੀਂ ਕਰਦੇ। ਪੂਰਾ ਦੇਸ਼ ਸਮਝ ਗਿਆ ਹੈ ਕਿ ਇਹ ਨਹਿਰੂ ਦੀ ਗਲਤੀ ਸੀ।''
ਇਹ ਵੀ ਪੜ੍ਹੋ- ਪਹਿਲਾਂ ਚੋਰੀ ਕੀਤੇ ਮੋਬਾਇਲ ਫ਼ੋਨ, ਫ਼ਿਰ ਨੌਜਵਾਨ ਨਾਲ ਕੀਤੀ ਕੁੱਟਮਾਰ, ਲਿਜਾਣਾ ਪਿਆ ਹਸਪਤਾਲ
ਉਨ੍ਹਾਂ ਕਾਂਗਰਸ 'ਤੇ ਹੋਰ ਪੱਛੜੀਆਂ ਸ਼੍ਰੇਣੀਆਂ ਦੇ ਖਿਲਾਫ ਹੋਣ ਦਾ ਵੀ ਹਮਲਾ ਬੋਲਿਆ ਅਤੇ ਦੋਸ਼ ਲਾਇਆ ਕਿ ਉਨ੍ਹਾਂ ਦੇ ਕਾਰਨ ਹੀ ਜੰਮੂ-ਕਸ਼ਮੀਰ 'ਚ ਵੱਖ-ਵੱਖ ਯੋਜਨਾਵਾਂ ਤਹਿਤ ਓ.ਬੀ.ਸੀ. ਨੂੰ ਰਾਖਵਾਂਕਰਨ ਨਹੀਂ ਮਿਲਿਆ, ਜੋ ਕਿ ਨਵੇਂ ਬਿੱਲਾਂ ਵਿੱਚ ਯਕੀਨੀ ਬਣਾਇਆ ਗਿਆ ਹੈ।
ਸ਼ਾਹ ਨੇ ਝਾਰਖੰਡ ਦੇ ਇਕ ਕਾਂਗਰਸੀ ਸੰਸਦ ਮੈਂਬਰ ਨਾਲ ਜੁੜੀ ਕੰਪਨੀ 'ਤੇ ਆਮਦਨ ਕਰ ਦੇ ਛਾਪਿਆਂ ਦੌਰਾਨ ਵੱਡੀ ਨਕਦੀ ਦੀ ਬਰਾਮਦਗੀ ਨੂੰ ਲੈ ਕੇ ਕਾਂਗਰਸ ਅਤੇ 'ਇੰਡੀਆ' ਗਠਜੋੜ 'ਤੇ ਨਿਸ਼ਾਨਾ ਸਾਧਿਆ ਅਤੇ ਹੈਰਾਨੀ ਪ੍ਰਗਟ ਕੀਤੀ ਕਿ ਕਾਂਗਰਸ ਨੇ ਉਸ ਨੂੰ ਅਜੇ ਤੱਕ ਮੁਅੱਤਲ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੈਂਕ ਮਸ਼ੀਨਾਂ ਵੀ ਬੰਦ ਹੋ ਗਈਆਂ ਹਨ ਅਤੇ ਪੰਜ ਦਿਨਾਂ ਤੋਂ ਵੱਧ ਸਮੇਂ ਤੋਂ ਨੋਟਾਂ ਦੀ ਗਿਣਤੀ ਚੱਲ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਧ ਰਿਹਾ ਐੱਚ.ਆਈ.ਵੀ. ਦਾ ਪ੍ਰਕੋਪ, ਸਾਲ 2017 ਦੇ ਮੁਕਾਬਲੇ ਦੁੱਗਣੇ ਹੋਏ ਮਾਮਲੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਭਾਰਤ ਸੰਕਲਪ ਯਾਤਰਾ' 'ਚ ਰਾਜ ਦੇ ਅਧਿਕਾਰੀਆਂ ਦਾ ਸ਼ਾਮਲ ਨਾ ਹੋਣਾ ਨਿਰਾਸ਼ਾਜਨਕ : ਅਨੁਰਾਗ ਠਾਕੁਰ
NEXT STORY