ਨਵੀਂ ਦਿੱਲੀ (ਵਾਰਤਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਇੱਥੇ ਤਿੰਨ ਮੂਰਤੀ ਭਵਨ ਪ੍ਰਧਾਨ ਮੰਤਰੀ ਮਿਊਜ਼ੀਅਮ ਦੇਖਣ ਗਏ। ਅਮਿਤ ਸ਼ਾਹ ਨਾਲ ਉਨ੍ਹਾਂ ਦੀ ਪਤਨੀ ਵੀ ਪ੍ਰਧਾਨ ਮੰਤਰੀ ਮਿਊਜ਼ੀਅਮ ਦੇਖਣ ਗਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 14 ਅਪ੍ਰੈਲ ਨੂੰ ਇਸ ਮਿਊਜ਼ੀਅਮ ਦਾ ਉਦਘਾਟਨ ਕੀਤਾ ਸੀ।

ਮਿਊਜ਼ੀਅਮ 'ਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਸਾਰੇ ਪ੍ਰਧਾਨ ਮੰਤਰੀਆਂ ਦੇ ਵਿਅਕਤੀਤੱਵ ਅਤੇ ਰਾਸ਼ਟਰ ਦੇ ਨਿਰਮਾਣ 'ਚ ਉਨ੍ਹਾਂ ਦੇ ਯੋਗਦਾਨ ਦੀ ਝਲਕ ਦੇਖਣ ਨੂੰ ਮਿਲਦੀ ਹੈ। ਅਮਿਤ ਸ਼ਾਹ ਕਾਫ਼ੀ ਦੇਰ ਤੱਕ ਮਿਊਜ਼ੀਅਮ 'ਚ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਗੈਲਰੀਆਂ 'ਚ ਜਾ ਕੇ ਨਿਰੀਖਣ ਕੀਤਾ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਆਸਾਮ ’ਚ ਹੜ੍ਹ ਨਾਲ ਤਬਾਹੀ ਦਾ ਮੰਜ਼ਰ; 24 ਦੀ ਮੌਤ, 8 ਲੱਖ ਤੋਂ ਵਧੇਰੇ ਲੋਕ ਹੋਏ ਬੇਘਰ
NEXT STORY