ਅਲੀਗੜ੍ਹ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਦੇ ਰੋਰਾਵਰ ਖੇਤਰ 'ਚ ਵੀਰਵਾਰ ਨੂੰ ਇਕ ਮੀਟ ਫੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਬੇਹੋਸ਼ ਹੋ ਗਏ। ਸਾਰਿਆਂ ਨੂੰ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਅਧਿਕਾਰੀ ਇੰਦਰਵੀਰ ਸਿੰਘ ਨੇ ਦੱਸਿਆ ਕਿ ਰੋਰਾਵਰ ਥਾਣਾ ਖੇਤਰ ਦੇ ਟਕਲਾਸਪੁਰ ਖੇਤਰ 'ਚ ਇਕ ਮੀਟ ਫੈਕਟਰੀ 'ਚ ਅਮੋਨੀਆ ਗੈਸ ਪਾਈਪ ਫਟਣ ਕਾਰਨ ਲੀਕ ਹੋਣ ਲੱਗੀ ਅਤੇ ਗੈਸ ਦੇ ਸੰਪਰਕ 'ਚ ਆਉਣ ਨਾਲ ਲੋਕ ਬੇਹੋਸ਼ ਹੋਣ ਲੱਗੇ।
ਮੁੱਖ ਮੈਡੀਕਲ ਅਧਿਕਾਰੀ ਡਾ. ਹਾਰਿਸ ਮਨਸੂਰ ਖਾਨ ਨੇ ਦੱਸਿਆ ਕਿ ਗੈਸ ਦੇ ਸੰਪਰਕ 'ਚ ਆਉਣ ਨਾਲ ਕਰੀਬ 59 ਕਰਮਚਾਰੀ ਬੇਹੋਸ਼ ਹੋ ਗਏ ਅਤੇ ਇਨ੍ਹਾਂ ਸਾਰਿਆਂ ਨੂੰ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਖਾਨ ਨੇ ਕਿਹਾ ਕਿ ਕੁਝ ਲੋਕਾਂ ਨੂੰ ਆਕਸੀਜਨ ਲਗਾਉਣੀ ਪਈ ਸੀ ਪਰ ਹੁਣ ਉਨ੍ਹਾਂ ਦੀ ਹਾਲਤ ਤੇਜ਼ੀ ਨਾਲ ਠੀਕ ਹੋ ਰਹੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਸਾਰਿਆਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਚੌਕਸੀ ਵਜੋਂ ਫੈਕਟਰੀ ਦੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਪ੍ਰਚਾਰ 'ਤੇ ਖਰਚ ਕੀਤੇ ਬਿਨਾਂ ਗੁਜਰਾਤ 'ਚ ਵਿਕਾਸ ਪ੍ਰਾਜੈਕਟ ਲਾਗੂ ਕੀਤੇ: PM ਮੋਦੀ
NEXT STORY