ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਓਡੀਸ਼ਾ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਮੰਗਲਵਾਰ ਨੂੰ ਗੱਲ ਕੀਤੀ ਅਤੇ 'ਅਮਫਾਨ' ਚੱਕਰਵਾਤੀ ਤੂਫਾਨ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਸ਼ਾਹ ਨੇ ਦੋਹਾਂ ਮੁੱਖ ਮੰਤਰੀਆਏ ਨਾਲ ਵੱਖ-ਵੱਖ ਗੱਲ ਕੀਤੀ ਅਤੇ ਉਨ੍ਹਾਂ ਦੇ ਰਾਜਾਂ 'ਚ ਮੌਜੂਦ ਸਥਿਤੀ ਦੀ ਜਾਣਕਾਰੀ ਲਈ। ਉਨ੍ਹਾਂ ਨੇ ਤੂਫਾਨ ਕਾਰਨ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਲਈ ਕਿਹਾ।
ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਦੋਹਾਂ ਰਾਜਾਂ ਦੀ ਹਰ ਸੰਭਵ ਮਦਦ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀਆਂ ਸਾਰੀਆਂ ਏਜੰਸੀਆਂ ਵੀ ਮੁਸਤੈਦ ਹਨ ਅਤੇ ਜ਼ਰੂਰਤ ਪੈਣ 'ਤੇ ਉਹ ਰਾਜ ਸਰਕਾਰ ਦੀ ਮਦਦ ਨੂੰ ਤਿਆਰ ਹਨ। ਦੱਸਣਯੋਗ ਹੈ ਕਿ ਅਮਫਾਨ ਚੱਕਰਵਾਤ ਦੇ ਬੁੱਧਵਾਰ ਨੂੰ ਪੱਛਮੀ ਬੰਗਾਲ ਦੇ ਤੱਟ ਨਾਲ ਟਕਰਾਉਣ ਦਾ ਖਦਸ਼ਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਕ ਉੱਚ ਪੱਧਰੀ ਬੈਠਕ 'ਚ ਸਥਿਤੀ ਦੀ ਸਮੀਖਿਆ ਕੀਤੀ ਸੀ।
ਹਰਿਆਣਾ ਸਰਕਾਰ ਜਲਦੀ ਸ਼ੁਰੂ ਕਰ ਸਕਦੀ ਹੈ ਬੱਸ ਸੇਵਾ, ਇਨ੍ਹਾਂ ਸੂਬਿਆਂ ਨੂੰ ਲਿਖੀ ਚਿੱਠੀ
NEXT STORY