ਨਵੀਂ ਦਿੱਲੀ/ਅੰਮ੍ਰਿਤਸਰ— ਕਿਸਾਨ ਅੰਦੋਲਨ ਅੱਜ ਯਾਨੀ ਕਿ ਸ਼ਨੀਵਾਰ ਨੂੰ 45ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ 8ਵੇਂ ਦੌਰ ਦੀ ਬੈਠਕ ਵੀ ਬੇਸਿੱਟਾ ਰਹੀ। ਅਗਲੀ ਬੈਠਕ 15 ਜਨਵਰੀ ਨੂੰ ਹੋਵੇਗੀ। ਕਿਸਾਨ ਹੁਣ ਨਵੇਂ ਸਾਲ ਵਾਂਗ ਹੀ ਲੋਹੜੀ ਅਤੇ ਮਾਘੀ ਦਾ ਤਿਉਹਾਰ ਦਿੱਲੀ ਦੀਆਂ ਸਰਹੱਦਾਂ ’ਤੇ ਮਨਾਉਣਗੇ। ਕਿਸਾਨਾਂ ਵਲੋਂ ਆਪਣੀ ਤੈਅ ਰਣਨੀਤੀ ਮੁਤਾਬਕ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨ ਐਲਾਨ ਕਰ ਚੁੱਕੇ ਹਨ ਕਿ 26 ਜਨਵਰੀ 2021 ਨੂੰ ਉਹ ਕਿਸਾਨ ਮਾਰਚ ਕੱਢਣਗੇ। ਯਾਨੀ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਿਆ ਜਾਵੇਗਾ, ਜਿਸ ਨੂੰ ਕਿਸਾਨਾਂ ਨੇ ‘ਕਿਸਾਨ ਪਰੇਡ’ ਦਾ ਨਾਮ ਦਿੱਤਾ ਹੈ।
ਇਹ ਵੀ ਪੜ੍ਹੋ : ਕੇਂਦਰ ਵਲੋਂ ਕਾਨੂੰਨ ਰੱਦ ਕਰਨ ਤੋਂ ਸਾਫ਼ ਇਨਕਾਰ, ਕਿਸਾਨਾਂ ਦਾ ਲਿਖਤੀ ਜਵਾਬ 'ਜਾਂ ਮਰਾਂਗੇ ਜਾਂ ਜਿੱਤਾਂਗੇ'

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਟਰੈਕਟਰ ਮਾਰਚ ਲੈ ਕੇ ਰਾਜਪੱਥ ਤੱਕ ਜਾਣਗੇ। 26 ਜਨਵਰੀ ਨੂੰ ਟਰੈਕਟਰ ਮਾਰਚ ਦੀ ਤਿਆਰੀ ਲਈ ਪੰਜਾਬ ’ਚ ਕਈ ਬੀਬੀਆਂ, ਕੁੜੀਆਂ ਵੀ ਟਰੈਕਟਰ ਸਿੱਖ ਰਹੀਆਂ ਹਨ। ਅੰਮ੍ਰਿਤਸਰ ਤੋਂ ਕੁਝ ਕੁੜੀਆਂ ਇਸ ਟਰੈਕਟਰ ਮਾਰਚ ’ਚ ਹਿੱਸਾ ਲੈਣਗੀਆਂ ਹਨ, ਇਸ ਲਈ ਉਹ ਬਕਾਇਦਾ ਟਰੈਕਟਰ ਚਲਾਉਣ ਲਈ ਅਭਿਆਸ ਕਰ ਰਹੀਆਂ ਹਨ। 7 ਜਨਵਰੀ ਨੂੰ ਵੀ ਪੰਜਾਬ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਟਰੈਕਟਰ ਮਾਰਚ ’ਚ ਹਿੱਸਾ ਲਿਆ ਸੀ। ਅੰਮ੍ਰਿਤਸਰ ਵਿਚ ਟਰੈਕਟਰ ਚਲਾਉਣ ਦਾ ਅਭਿਆਸ ਕਰਦੀਆਂ ਕੁੜੀਆਂ ਨਜ਼ਰ ਆਈਆਂ। ਇਹ ਕੁੜੀਆਂ 26 ਜਨਵਰੀ ਨੂੰ ਟਰੈਕਟਰ ਪਰੇਡ ’ਚ ਹਿੱਸਾ ਲੈਣ ਲਈ ਟਰੈਕਟਰ ਚਲਾਉਣ ਦਾ ਅਭਿਆਸ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਕਿਸਾਨੀ ਘੋਲ ਦਾ 45ਵਾਂ ਦਿਨ, ਅੱਜ ਸਿੰਘੂ ਸਰਹੱਦ ’ਤੇ ਕਿਸਾਨ ਕਰਨਗੇ ਬੈਠਕ

ਇਕ ਕੁੜੀ ਹਰਮਨਦੀਪ ਕੌਰ ਨੇ ਕਿਹਾ ਕਿ ਸਾਨੂੰ ਦੱਸਿਆ ਗਿਆ ਹੈ ਕਿ 26 ਜਨਵਰੀ ਨੂੰ ਪਰੇਡ ’ਚ ਟਰੈਕਟਰ ਮਾਰਚ ਕੱਢਿਆ ਜਾਵੇਗਾ, ਇਸ ਲਈ ਅਸੀਂ ਟਰੈਕਟਰ ਚਲਾਉਣ ਦਾ ਅਭਿਆਸ ਕਰ ਰਹੀਆਂ ਹਾਂ। ਦੱਸਣਯੋਗ ਹੈ ਕਿ ਪੰਜਾਬ ਦੀਆਂ ਬੀਬੀਆਂ ਵੀ ਵੱਡੀ ਗਿਣਤੀ ਵਿਚ ਕਿਸਾਨ ਅੰਦੋਲਨ ’ਚ ਹਿੱਸਾ ਲੈ ਰਹੀਆਂ ਹਨ। ਕਈ ਬੀਬੀਆਂ ਆਪਣੇ ਪਰਿਵਾਰ ਨਾਲ ਦਿੱਲੀ ਪੁੱਜੀਆਂ ਹਨ ਅਤੇ ਲਗਾਤਾਰ ਧਰਨਾ ਪ੍ਰਦਰਸ਼ਨ ’ਚ ਸ਼ਾਮਲ ਹੋ ਰਹੀਆਂ ਹਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੇ ਤੋੜੀਆਂ ਕਈ ਮਿੱਥਾਂ, ਪੂਰੀ ਦੁਨੀਆ ਨੂੰ ਦਿੱਤਾ ਨਵਾਂ ਸੰਦੇਸ਼

ਦੱਸਣਯੋਗ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ’ਤੇ ਅੜੇ ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਸਰਕਾਰ ਨੂੰ ਦੋ ਟੁੱਕ ਆਖ ਦਿੱਤਾ ਹੈ ਕਿ ਉਨ੍ਹਾਂ ਦੀ ਘਰ ਵਾਪਸੀ ਉਦੋਂ ਹੀ ਹੋਵੇਗੀ, ਜਦੋਂ ਉਹ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਵੇਗੀ। ਸਰਕਾਰ ਨੇ ਵੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਨੇ ਵਾਰ-ਵਾਰ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਜੇਕਰ ਕਾਨੂੰਨ ਵਾਪਸ ਲੈਣ ਤੋਂ ਇਲਾਵਾ ਕੋਈ ਬਦਲ ਦੇਣਗੀਆਂ ਤਾਂ ਅਸੀਂ ਗੱਲ ਕਰਨ ਲਈ ਤਿਆਰ ਹਾਂ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਭਾਰਤੀ ਸਰਹੱਦ 'ਚ ਦਾਖ਼ਲ ਹੋਇਆ ਚੀਨੀ ਫ਼ੌਜੀ, ਭਾਰਤੀ ਜਵਾਨਾਂ ਨੇ ਕੀਤਾ ਗ੍ਰਿਫ਼ਤਾਰ
NEXT STORY