ਨਵੀਂ ਦਿੱਲੀ— 110 ਸਾਲਾਂ ਬਾਅਦ ਆਖਿਰਕਾਰ ਆਨੰਦ ਮੈਰਿਜ ਐਕਟ ਦਿੱਲੀ 'ਚ ਲਾਗੂ ਹੋ ਗਿਆ ਹੈ। ਇਸ ਐਕਟ ਨੂੰ ਲਾਗੂ ਕਰਨ ਲਈ 1909 'ਚ ਪਹਿਲੀ ਵਾਰ ਮੰਗ ਕੀਤੀ ਗਈ ਸੀ। ਉੱਪ ਰਾਜਪਾਲ ਅਨਿਲ ਬੈਜਲ ਨੇ ਸ਼ੁੱਕਰਵਾਰ ਨੂੰ ਐਕਟ ਨੂੰ ਨੋਟਿਫਾਈ ਕਰ ਦਿੱਤਾ ਹੈ। ਇਸ ਨੂੰ ਲਾਗੂ ਕਰਨ ਦੀ ਮੰਗ ਪਿਛਲੀ ਕਈ ਮਹੀਨਿਆਂ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਕਰ ਰਹੇ ਸੀ।
ਇਸ ਦੇ ਲਾਗੂ ਹੋਣ ਤੋਂ ਬਾਅਦ ਸਿਰਸਾ ਨੇ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਉੱਪ ਰਾਜਪਾਲ ਅਨਿਲ ਬੈਜਲ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਸਿੱਖ ਭਾਈਚਾਰੇ ਦੀ ਇਹ ਮੰਗ ਕਾਫੀ ਪੁਰਾਣੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਇਹ ਇੱਛਾ ਹੈ ਕਿ ਇਹ ਐਕਟ ਸਾਰੇ ਸੂਬਿਆਂ 'ਚ ਲਾਗੂ ਹੋਵੇ ਤੇ ਇਸ ਦੇ ਲਈ ਉਹ ਵੱਖ-ਵੱਖ ਸਰਕਾਰਾਂ ਤੇ ਪ੍ਰਬੰਧਕਾਂ ਕੋਲ ਇਹ ਮੁੱਦਾ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਐਕਟ ਪਹਿਲਾਂ ਹੀ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਸਣੇ ਦੇਸ਼ ਦੇ ਮੁੱਖ ਸੂਬਿਆਂ 'ਚ ਲਾਗੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਦਿੱਲੀ 'ਚ ਇਹ ਲਾਗੂ ਹੋਣਾ ਇਕ ਵੱਖਰੀ ਮਹੱਤਾ ਰੱਖਦਾ ਹੈ ਕਿਉਂਕਿ ਇਥੇ ਵੱਡੀ ਗਿਣਤੀ 'ਚ ਸਿੱਖ ਰਹਿੰਦੇ ਹਨ।
ਮਨਜਿੰਦਰ ਸਿੰਘ ਸਿਰਸਾ ਨੇ ਹੁਣ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਿਆਹ ਦਾ ਰਜਿਸਟ੍ਰੇਸ਼ਨ ਇਸ ਐਕਟ ਤਹਿਤ ਕਰਵਾਉਣ ਤੇ ਇਸ ਦਾ ਲਾਭ ਚੁੱਕਣ। ਸਿਰਸਾ ਨੇ ਕਿਹਾ ਕਿ ਕੋਈ ਵੀ ਇਸ ਐਕਟ ਦੇ ਤਹਿਤ ਆਪਣੇ ਵਿਆਹ ਦਾ ਰਜਿਸਟ੍ਰੇਸ਼ਰ ਕਰਵਾ ਸਕਦਾ ਹੈ। ਭਾਵੇ ਵਿਆਹ ਐਕਟ ਲਾਗੂ ਹੋਣ ਤੋਂ ਪਹਿਲਾਂ ਹੋਈ ਹੋਵੇ। ਉਨ੍ਹਾਂ ਕਿਹਾ ਕਿ ਕਾਨੂੰਨ ਪਾਸ ਹੋਣ ਤੋਂ ਬਾਅਦ ਹੁਣ ਸਿੱਖਾਂ ਨੂੰ ਇਕ ਵੱਖਰੀ ਪਛਾਣ ਮਿਲੇਗੀ। ਸਿਰਸਾ ਨੇ ਦੱਸਿਆ ਕਿ ਬਿਹਾਰ ਤੇ ਆਸਾਮ 'ਚ ਕਾਨੂੰਨ ਲਾਗੂ ਕਰਨ ਦੀ ਪ੍ਰਕਿਰਿਆ ਪੂਰੀ ਹੋਣ ਦੇ ਨੇੜੇ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਪੂਰੇ ਦੇਸ਼ 'ਚ ਜਲਦ ਹੀ ਆਨੰਦ ਮੈਰਿਜ ਐਕਟ ਨੂੰ ਲਾਗੂ ਕੀਤਾ ਜਾਵੇਗਾ।
ਬਰਫੀਲੇ ਤੂਫਾਨ ਦੀ ਚਪੇਟ 'ਚ ਆਉਣ ਕਾਰਨ 3 ਜਵਾਨ ਸ਼ਹੀਦ, 1 ਗੰਭੀਰ ਜ਼ਖਮੀ
NEXT STORY