ਸ਼ਿਮਲਾ- ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ ਨੇ ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਸੰਚਾਲਨ ਕਮੇਟੀ (ਸਟੀਅਰਿੰਗ ਕਮੇਟੀ) ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜੀ-23 ਨੇਤਾਵਾਂ 'ਚ ਸਾਮਲ ਰਹੇ ਆਨੰਦ ਸ਼ਰਮਾ 2022 'ਚ ਸਟੀਅਰਿੰਗ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਸਨ। ਪੈਨਲ 'ਚ ਉਨ੍ਹਾਂ ਦਾ ਨਾਮ ਆਉਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਸਨ।
ਆਨੰਦ ਸ਼ਰਮਾ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਦੇ ਕਰੀਬੀ ਰਹੇ ਹਨ। ਇਸ ਸਾਲ ਹਿਮਾਚਲ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ 'ਚ ਆਨੰਦ ਸ਼ਰਮਾ ਦੇ ਅਸਤੀਫ਼ੇ ਨੇ ਪਾਰਟੀ ਨੇਤਾਵਾਂ ਨੂੰ ਹੈਰਾਨ ਕਰ ਦਿੱਤਾ ਹੈ। ਇਕ ਨਿਊਜ਼ ਏਜੰਸੀ ਅਨੁਸਾਰ,''ਕਾਂਗਰਸ ਨੇਤਾ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਹੈ। ਜਿਸ 'ਚ ਆਨੰਦ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਸਟੀਅਰਿੰਗ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ ਸ਼ਰਮਾ ਨੇ ਭਰੋਸਾ ਦਿੱਤਾ ਹੈ ਕਿ ਉਹ ਕਾਂਗਰਸ ਉਮੀਦਵਾਰਾਂ ਲਈ ਪ੍ਰਚਾਰ 'ਚ ਹਿੱਸਾ ਲੈਣਗੇ।''
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
‘ਮਿਸਡ ਕਾਲ ਕਰੋ ਅਤੇ ਬਿਜਲੀ ਸਬਸਿਡੀ ਪਾਓ’, ਦਿੱਲੀ ਸਰਕਾਰ ਜਲਦ ਜਾਰੀ ਕਰੇਗੀ ਨੰਬਰ
NEXT STORY