ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਅਨੰਤਨਾਗ ਵਿਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਅਤੇ ਦੋ ਅੱਤਵਾਦੀ ਮੌਕੇ ਤੋਂ ਦੌੜਨ 'ਚ ਸਫਲ ਰਹੇ। ਸੂਤਰਾਂ ਮੁਤਾਬਕ ਮਾਰਿਆ ਗਿਆ ਅੱਤਵਾਦੀ ਟਰੱਕ ਡਰਾਈਵਰ ਦੀ ਹੱਤਿਆ ਵਿਚ ਸ਼ਾਮਲ ਰਿਹਾ ਹੈ। ਸੁਰੱਖਿਆ ਬਲਾਂ ਨੂੰ ਇਲਾਕੇ ਵਿਚ ਅੱਤਵਾਦੀਆਂ ਦੇ ਹੋਣ ਦੇ ਇਨਪੁਟ ਮਿਲੇ ਸਨ, ਜਿਸ ਤੋਂ ਬਾਅਦ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ।
ਅੱਤਵਾਦੀਆਂ ਨੇ ਜਵਾਨਾਂ 'ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਫੌਜ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਇੱਥੇ ਦੱਸ ਦੇਈਏ ਕਿ ਯੂਰਪੀਅਨ ਸੰਘ (ਈ. ਯੂ.) ਦੇ ਸੰਸਦ ਮੈਂਬਰਾਂ ਦੇ ਵਫ਼ਦ ਦੌਰੇ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ਵਿਚ ਸ਼ੱਕੀ ਅੱਤਵਾਦੀਆਂ ਨੇ ਇਕ ਟਰੱਕ ਡਰਾਈਵਰ ਦੀ ਹੱਤਿਆ ਕਰ ਦਿੱਤੀ। ਇੱਥੇ ਦੱਸ ਦੇਈਏ ਕਿ ਧਾਰਾ-370 ਨੂੰ ਖਤਮ ਕੀਤੇ ਜਾਣ ਤੋਂ ਬਾਅਦ ਕਸ਼ਮੀਰ ਵਿਚ ਇਹ ਚੌਥੀ ਘਟਨਾ ਹੈ, ਜਦੋਂ ਕਿਸੇ ਟਰੱਕ ਡਰਾਈਵਰ ਦੀ ਹੱਤਿਆ ਕੀਤੀ ਗਈ ਹੈ।
ਫਤਿਹਵੀਰ ਵਾਂਗ ਸੁਜੀਤ ਵੀ ਹਾਰਿਆ ਜ਼ਿੰਦਗੀ ਦੀ ਜੰਗ, ਪ੍ਰਸ਼ਾਸਨ ਫੇਲ
NEXT STORY