ਹੈਦਰਾਬਾਦ : ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ 'ਚ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ 30 ਮਜ਼ਦੂਰਾਂ ਨੂੰ ਲੈ ਜਾ ਰਿਹਾ ਇੱਕ ਟ੍ਰੈਕਟਰ ਹਾਈ ਟੈਂਸ਼ਨ ਪੋਲ ਦੀ ਚਪੇਟ 'ਚ ਆ ਗਿਆ। ਇਸ ਹਾਦਸੇ 'ਚ 9 ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਜਖ਼ਮੀ ਦੱਸੇ ਜਾ ਰਹੇ ਹਨ। ਜਖ਼ਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਸੀਨੀਅਰ ਅਧਿਕਾਰੀ ਪਹੁੰਚ ਗਏ ਹਨ।
ਇਸ ਹਾਦਸੇ 'ਤੇ ਆਂਧਰਾ ਪ੍ਰਦੇਸ਼ ਦੇ ਰਾਜਪਾਲ ਨੇ ਦੁੱਖ ਜਤਾਇਆ ਹੈ। ਰਾਜਪਾਲ ਬਿਸ਼ਵਭੂਸ਼ਣ ਹਰਿਚੰਦਨ ਨੂੰ ਸੂਚਿਤ ਕੀਤਾ ਗਿਆ ਕਿ ਜ਼ਿਲ੍ਹਾਂ ਪ੍ਰਸ਼ਾਸਨ ਨੇ ਜਖ਼ਮੀ ਵਿਅਕਤੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਰਾਜਪਾਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਹਾਰਦਿਕ ਸੰਵੇਦਨਾ ਜ਼ਾਹਿਰ ਕੀਤੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਤਿੰਨ ਵੱਖ-ਵੱਖ ਹਾਦਸਿਆਂ 'ਚ ਵੀ ਕਈ ਮਜ਼ਦੂਰਾਂ ਦੀ ਮੌਤ ਹੋ ਗਈ ਸੀ। ਮੱਧ ਪ੍ਰਦੇਸ਼ ਦੇ ਗੁਣੇ 'ਚ ਬੁੱਧਵਾਰ ਦੇਰ ਰਾਤ 60 ਤੋਂ ਜ਼ਿਆਦਾ ਮਜ਼ਦੂਰਾਂ ਦੀ ਬੱਸ ਦਾ ਐਕਸੀਡੈਂਟ ਹੋ ਗਿਆ। ਇਸ ਹਾਦਸੇ 'ਚ 8 ਮਜ਼ਦੂਰਾਂ ਦੀ ਮੌਤ ਹੋ ਗਈ। ਉਥੇ ਹੀ, ਉੱਤਰ ਪ੍ਰਦੇਸ਼ 'ਚ ਬੱਸ ਨੇ ਮਜ਼ਦੂਰਾਂ ਨੂੰ ਕੁਚਲ ਦਿੱਤਾ, ਜਿਸ 'ਚ 6 ਦੀ ਮੌਤ ਹੋ ਗਈ ਹੈ। ਬਿਹਾਰ 'ਚ ਵੀ ਇੱਕ ਹਾਦਸੇ 'ਚ ਦੋ ਮਜ਼ਦੂਰਾਂ ਦੀ ਮੌਤ ਹੋਈ ਹੈ।
ਲਾਕ ਡਾਊਨ 'ਚ ਫੱਸ ਗਿਆ ਪੁੱਤਰ ਤਾਂ ਹਿੰਦੂ ਦਰਜੀ ਦਾ ਮੁਸਲਿਮ ਨੌਜਵਾਨਾਂ ਨੇ ਕੀਤਾ ਅੰਤਿਮ ਸੰਸਕਾਰ
NEXT STORY