ਨਵੀਂ ਦਿੱਲੀ (ਭਾਸ਼ਾ)- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਮੰਗਲਵਾਰ ਦੇਰ ਰਾਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨਾਇਡੂ ਨੇ ਸੂਬੇ ਦੀਆਂ ਵਿੱਤੀ ਚੁਣੌਤੀਆਂ ਨਾਲ ਨਜਿੱਠਣ ਲਈ ਆਉਣ ਵਾਲੇ ਕੇਂਦਰੀ ਬਜਟ 'ਚ ਸੂਬੇ ਲਈ ਪੂਰੀ ਧਨ ਰਾਸ਼ੀ ਅਲਾਟ ਕਰਨ ਦੀ ਅਪੀਲ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ ਸ਼ਾਹ ਦੇ ਘਰ ਹੋਈ ਬੈਠਕ ਦੌਰਾਨ ਤੇਲੁਗੂ ਦੇਸ਼ਮ ਪਾਰਟੀ (ਤੇਦੇਪਾ) ਦੇ ਪ੍ਰਧਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਂਧਰਾ ਪ੍ਰਦੇਸ਼ 2014 'ਚ ਹੋਈ ਅਨਿਆਂਪੂਰਨ ਵੰਡ ਅਤੇ ਸਾਬਕਾ ਸਰਕਾਰ ਦੇ ਤਰਸਯੋਗ ਸ਼ਾਸਨ ਦੇ ਮਾੜੇ ਨਤੀਜਿਆਂ ਦਾ ਸਾਹਮਣਾ ਕਰ ਰਿਹਾ ਹੈ।
ਸੂਤਰਾਂ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ 2 ਦਿਨਾ ਦੌਰਾਨ 'ਤੇ ਰਾਸ਼ਟਰੀ ਰਾਜਧਾਨੀ ਪਹੁੰਚੇ ਨਾਇਡੂ ਬੁੱਧਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰ ਕੇ ਸੂਬੇ ਦੀਆਂ ਵਿੱਤੀ ਜ਼ਰੂਰਤਾਂ 'ਤੇ ਚਰਚਾ ਕਰ ਸਕਦੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਉਨ੍ਹਾਂ ਦੀ ਮੁਲਾਕਾਤ ਹੋਣ ਦੀ ਸੰਭਾਵਨਾ ਹੈ। ਇਹ ਨਾਇਡੂ ਦੀ ਕਰੀਬ 2 ਹਫ਼ਤਿਆਂ 'ਚ ਦੂਜੀ ਦਿੱਲੀ ਯਾਤਰਾ ਹੈ। ਚਾਰ ਜੁਲਾਈ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਸਾਹਮਣੇ 7 ਸੂਤਰੀ ਵਿਕਾਸ ਏਜੰਡਾ ਪੇਸ਼ ਕੀਤਾ ਸੀ, ਜਿਸ ਦਾ ਮਕਸਦ ਸੂਬੇ ਦੀ ਵੰਡ ਤੋਂ ਬਾਅਦ ਦੀਆਂ ਚੁਣੌਤੀਆਂ ਦਾ ਹੱਲ ਕਰਨਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
18 ਦਿਨਾਂ 'ਚ 3 ਲੱਖ ਤੋਂ ਵਧੇਰੇ ਸ਼ਰਧਾਲੂਆਂ ਨੇ ਕੀਤੇ ਬਾਬਾ ਬਰਫ਼ਾਨੀ ਦੇ ਦਰਸ਼ਨ
NEXT STORY