ਹੈਦਰਾਬਾਦ : ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੋਮਵਾਰ ਸ਼ਾਮ ਨੂੰ ਪਵਨ ਕਲਿਆਣ ਦੇ ਘਰ ਜਾਨੋਂ ਮਾਰਨ ਦੀ ਧਮਕੀ ਵਾਲਾ ਫੋਨ ਆਇਆ। ਸੂਤਰਾਂ ਨੇ ਦੱਸਿਆ ਕਿ ਕਲਿਆਣ ਨੂੰ ਕਿਸੇ ਅਣਜਾਣ ਨੰਬਰ ਤੋਂ ਕਾਲ ਆਈ ਅਤੇ ਫੋਨ ਕਰਨ ਵਾਲੇ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਸੂਤਰਾਂ ਨੇ ਦੱਸਿਆ ਕਿ ਇਸ ਕਾਲ ਬਾਰੇ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਧਮਕੀ ਕਿਸ ਨੇ ਦਿੱਤੀ ਅਤੇ ਕਿੱਥੋਂ ਕਾਲ ਕੀਤੀ ਗਈ ਸੀ। ਪੁਲਸ ਪੂਰੇ ਮਾਮਲੇ ਦੀ ਜਾਂਚ ਵਿਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ : ਕੋਚੀ ਜਾਣ ਵਾਲੇ ਹਵਾਈ ਜਹਾਜ਼ ਦੀ ਚੇਨਈ ’ਚ ਐਮਰਜੈਂਸੀ ਲੈਂਡਿੰਗ
ਕਲਿਆਣ ਨੇ ਕੁਝ ਸਮਾਂ ਪਹਿਲਾਂ ਪੇਸ਼ ਕੀਤਾ ਸੀ ਬਿੱਲ
ਦੱਸਣਯੋਗ ਹੈ ਕਿ ਅਭਿਨੇਤਾ ਤੋਂ ਰਾਜਨੇਤਾ ਬਣੇ ਕਲਿਆਣ ਨੇ ਪਿਛਲੇ ਮਹੀਨੇ ਰਾਜ ਵਿਧਾਨ ਸਭਾ ਵਿਚ ਸੋਸ਼ਲ ਮੀਡੀਆ ਅਬਿਊਜ਼ ਪ੍ਰੋਟੈਕਸ਼ਨ ਬਿੱਲ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ ਸੀ ਅਤੇ ਸਰਕਾਰ ਨੂੰ ਆਨਲਾਈਨ ਪਰੇਸ਼ਾਨੀ ਦੇ ਮਾਮਲਿਆਂ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ। ਵਿਧਾਨ ਸਭਾ ਵਿਚ ਬੋਲਦਿਆਂ ਉਨ੍ਹਾਂ ਜਨਤਕ ਸ਼ਖਸੀਅਤਾਂ ਖਾਸ ਕਰਕੇ ਔਰਤਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਆਨਲਾਈਨ ਪਰੇਸ਼ਾਨੀ 'ਤੇ ਚਿੰਤਾ ਜ਼ਾਹਿਰ ਕੀਤੀ ਸੀ।
ਉਨ੍ਹਾਂ ਕਿਹਾ ਸੀ ਕਿ ਡਿਜੀਟਲ ਪਲੇਟਫਾਰਮ ਦੀ ਦੁਰਵਰਤੋਂ ਖਤਰਨਾਕ ਪੱਧਰ 'ਤੇ ਪਹੁੰਚ ਗਈ ਹੈ। ਸਿਆਸੀ ਨੇਤਾ ਲੋਕਾਂ ਨੂੰ ਕਾਬੂ ਕਰਨ ਅਤੇ ਡਰਾਉਣ ਲਈ ਇਸ ਦੀ ਵਰਤੋਂ ਕਰ ਰਹੇ ਹਨ। ਕਲਿਆਣ ਨੇ ਦਲੀਲ ਦਿੱਤੀ ਕਿ ਸਾਈਬਰ ਧੱਕੇਸ਼ਾਹੀ ਦਾ ਇਹ ਰੁਝਾਨ ਲੋਕਤੰਤਰੀ ਪ੍ਰਕਿਰਿਆ ਲਈ ਨੁਕਸਾਨਦੇਹ ਹੈ ਅਤੇ ਆਂਧਰਾ ਪ੍ਰਦੇਸ਼ ਨੂੰ ਆਪਣੇ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਇਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Breaking News: ਜੰਮੂ-ਕਸ਼ਮੀਰ 'ਚ ਬਾਰੂਦੀ ਸੁਰੰਗ 'ਚ ਧਮਾਕਾ, ਜਵਾਨ ਸ਼ਹੀਦ
NEXT STORY