ਅਮਰਾਵਤੀ- ਏ. ਹਰਿ ਹਰਨਾਧਾ ਸ਼ਰਮਾ ਅਤੇ ਵਾਈ. ਲਕਸ਼ਮਣ ਰਾਵ ਨੇ ਸ਼ੁੱਕਰਵਾਰ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਐਡੀਸ਼ਨਲ ਜੱਜ ਵਜੋਂ ਸਹੁੰ ਚੁੱਕੀ। ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਧੀਰਜ ਸਿੰਘ ਠਾਕੁਰ ਨੇ ਨਵੇਂ ਐਡੀਸ਼ਨਲ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਕ ਅਧਿਕਾਰਤ ਬਿਆਨ 'ਚ ਕਿਹਾ ਗਿਆ,''ਆਂਧਰਾ ਪ੍ਰਦੇਸ਼ ਹਾਈ ਕੋਰਟ 'ਚ ਨਿਯੁਕਤ 2 ਨਵੇਂ ਐਡੀਸ਼ਨਲ ਜੱਜਾਂ ਨੇ ਸ਼ੁੱਕਰਵਾਰ ਨੂੰ ਸਹੁੰ ਚੁੱਕੀ। ਉਨ੍ਹਾਂ ਦੀ ਨਿਯੁਕਤੀ ਦੇ ਨਾਲ ਹੀ ਹਾਈ ਕੋਰਟ 'ਚ ਜੱਜਾਂ ਦੀ ਗਿਣਤੀ 30 ਹੋ ਗਈ ਹੈ।''
ਹਾਲ 'ਚ ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਦੀ ਪ੍ਰਧਾਨਗੀ ਵਾਲੇ ਸੁਪਰੀਮ ਕੋਰਟ ਦੇ ਕਾਲੇਜੀਅਮ ਨੇ ਭਾਰਤ ਸਰਕਾਰ ਵਲੋਂ ਸ਼ਰਮਾ ਅਤੇ ਰਾਵ ਨੂੰ ਐਡੀਸ਼ਨਲ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਿਸ਼ ਕੀਤੀ ਸੀ। ਬਿਆਨ 'ਚ ਕਿਹਾ ਗਿਆ ਹੈ ਕਿ ਸਹੁੰ ਚੁੱਕ ਸਮਾਰੋਹ 'ਚ ਹਾਈ ਕੋਰਟ ਦੇ ਜੱਜ, ਐਡਵੋਕੇਟ ਜਨਰਲ ਡੀ. ਸ਼੍ਰੀਨਿਵਾਸ ਅਤੇ ਹੋਰ ਲੋਕ ਸ਼ਾਮਲ ਹੋਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਣਤੰਤਰ ਦਿਵਸ 'ਤੇ ਹਿਮਾਚਲ ਦਾ ਇਹ ਜਵਾਨ ਉਡਾਏਗਾ ਦੁਨੀਆ ਦਾ ਸਭ ਤੋਂ ਤੇਜ਼ ਫਾਈਟਰ ਜੈੱਟ
NEXT STORY