ਨਵੀਂ ਦਿੱਲੀ (ਵਾਰਤਾ)— ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 10,171 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 2 ਲੱਖ ਦੇ ਪਾਰ ਹੋ ਗਈ ਹੈ ਅਤੇ ਇਸ ਦੇ ਨਾਲ ਹੀ ਇਹ ਮਹਾਰਾਸ਼ਟਰ ਅਤੇ ਤਾਮਿਲਨਾਡੂ ਤੋਂ ਬਾਅਦ ਇਕ ਲੱਖ ਤੋਂ ਵਧੇਰੇ ਪੀੜਤਾਂ ਵਾਲਾ ਤੀਜਾ ਸੂਬਾ ਬਣ ਗਿਆ ਹੈ। ਆਂਧਰਾ ਪ੍ਰਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ 2,06,960 ਹੋ ਗਈ ਹੈ, ਉੱਥੇ ਹੀ ਮਹਾਰਾਸ਼ਟਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 4,90,262 ਅਤੇ ਤਾਮਿਲਨਾਡੂ 'ਚ 2,85,024 ਕੇਸ ਹਨ।
ਦੇਸ਼ 'ਚ ਇਕ ਦਿਨ 'ਚ 61 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 20.89 ਲੱਖ ਹੋ ਗਈ ਹੈ ਅਤੇ 933 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਗਿਣਤੀ 42,518 'ਤੇ ਪਹੁੰਚ ਗਈ ਹੈ। ਸਿਹਤਯਾਬ ਹੋਣ ਵਾਲਿਆਂ ਦੀ ਦਰ 'ਚ ਲਗਾਤਾਰ ਹੋ ਰਹੇ ਵਾਧੇ ਦੇ ਬਾਵਜੂਦ ਵਾਇਰਸ ਦੇ ਨਵੇਂ ਮਾਮਲੇ ਵੱਧਣ ਨਾਲ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਸਰਗਰਮ ਕੇਸਾਂ 'ਚ 11,704 ਦਾ ਵਾਧਾ ਹੋਇਆ ਹੈ, ਜਿਸ ਨਾਲ ਸਰਗਰਮ ਕੇਸਾਂ ਦੀ ਗਿਣਤੀ 6,19,088 ਹੋ ਗਈ ਹੈ। ਵਾਇਰਸ ਤੋਂ ਮੁਕਤ ਹੋਣ ਵਾਲਿਆਂ ਦੀ ਗਿਣਤੀ 14,27,006 ਲੱਖ 'ਤੇ ਪਹੁੰਚ ਗਈ ਹੈ। ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਵਾਇਰਸ ਦੇ 61,537 ਮਾਮਲੇ ਆਉਣ ਨਾਲ ਇਨ੍ਹਾਂ ਦੀ ਗਿਣਤੀ 20,88,612 ਹੋ ਗਈ ਹੈ।
ਰਾਮ ਮੰਦਰ ਭੂਮੀ ਪੂਜਨ ਦੀ ਵਧਾਈ ਦੇਣ ’ਤੇ ਹਸੀਨ ਜਹਾਂ ਨੂੰ ਮਿਲੀਆਂ ਜਬਰ-ਜ਼ਿਨਾਹ ਦੀਆਂ ਧਮਕੀਆਂ
NEXT STORY