ਅਮਰਾਵਤੀ- ਆਂਧਰਾ ਪ੍ਰਦੇਸ਼ ਦੇ ਕਡਾਪਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਚੂਨਾ ਪੱਥਰ ਦੀ ਇਕ ਖਾਨ 'ਚ ਧਮਾਕਾ ਹੋ ਗਿਆ। ਇਸ ਹਾਦਸੇ 'ਚ ਘੱਟੋ-ਘੱਟ 7 ਕਾਮਿਆਂ ਦੀ ਮੌਤ ਹੋ ਗਈ ਅਤੇ 2 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ, ਕਿਉਂਕਿ ਧਮਾਕੇ ਵਾਲੀ ਜਗ੍ਹਾ 'ਤੇ ਲਾਸ਼ਾਂ ਬਿਖਰੀਆਂ ਪਈਆਂ ਸਨ। ਕਡਾਪਾ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਕੇ ਅੰਬੁਰਾਜਨ ਨੇ ਦੱਸਿਆ ਕਿ ਇਹ ਹਾਦਸਾ ਉਦੋਂ ਹੋਇਆ, ਜਦੋਂ ਮਾਮਿੱਲਾਪੱਲੀ ਪਿੰਡ ਦੇ ਬਾਹਰ ਸਥਿਤ ਚੂਨਾ ਪੱਥਰ ਦੀ ਖਾਨ 'ਤੇ ਜਿਲੇਟਿਨ ਦੀਆਂ ਛੜਾਂ ਦੀ ਇਕ ਖੇਪ ਉਤਾਰੀ ਜਾ ਰਹੀ ਸੀ। ਧਮਾਕਾ ਇੰਨਾ ਤੇਜ਼ ਸੀ ਕਿ ਵਾਹਨ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਜਿਲੇਟਿਨ ਦੀਆਂ ਇਹ ਛੜਾਂ ਬੁਡਵੇਲ ਤੋਂ ਲਿਆਂਦੀਆਂ ਗਈਆਂ ਸਨ।
ਇਹ ਵੀ ਪੜ੍ਹੋ : ਦਿੱਲੀ ਦੇ ਹਸਪਤਾਲਾਂ 'ਚ ਕੋਰੋਨਾ ਦੇ ਝੰਬੇ ਲੋਕ ਹੁਣ ਹੋ ਰਹੇ ਨੇ ਫੰਗਲ ਇਨਫੈਕਸ਼ਨ ਦੇ ਸ਼ਿਕਾਰ
ਹਾਦਸੇ ਵਾਲੀ ਜਗ੍ਹਾ ਤੋਂ ਐੱਸ.ਪੀ. ਨੇ ਦੱਸਿਆ,''ਇਹ ਲਾਇਸੈਂਸ ਪ੍ਰਾਪਤ ਖਾਨ ਹੈ ਅਤੇ ਪ੍ਰਮਾਣਿਤ ਸੰਚਾਲਕ ਵਲੋਂ ਇਹ ਖਏਪ ਲਿਆਂਦੀ ਗਈ ਸੀ। ਧਮਾਕਾ ਉਦੋਂ ਹੋਇਆ, ਜਦੋਂ ਛੜਾਂ ਨੂੰ ਵਾਹਨ ਤੋਂ ਉਤਾਰਿਆ ਜਾ ਰਿਹਾ ਸੀ। ਹਾਦਸੇ ਦਾ ਕਾਰਨ ਹਾਲੇ ਪਤਾ ਨਹੀਂ ਲੱਗਾ ਹੈ। ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਬਿਆਨ ਅਨੁਸਾਰ, ਮੁੱਖ ਮੰਤਰੀ ਵਾਈ.ਐੱਸ. ਜਗਨ ਮੋਹਨ ਰੈੱਡੀ ਨੇ ਕਡਾਪਾ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਗੱਲ ਕਰ ਕੇ ਘਟਨਾ ਦੀ ਜਾਣਕਾਰੀ ਲਈ। ਇਸ 'ਚ ਕਿਹਾ ਗਿਆ ਕਿ ਉਨ੍ਹਾਂ ਨੇ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕੀਤੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਰੂਪਾਂ ਨੇ ਭਾਰਤ ’ਚ ਵੰਡਿਆ ਆਪਣਾ-ਆਪਣਾ ਇਲਾਕਾ, ਸਭ ਤੋਂ ਭਿਆਨਕ ਹੈ ਇਹ 'ਵੇਰੀਐਂਟ'
PM ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਫੋਨ ’ਤੇ ਕੀਤੀ ਗੱਲ, ਕੋਰੋਨਾ ਆਫ਼ਤ ’ਤੇ ਹੋਈ ਚਰਚਾ
NEXT STORY