ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ (AAP) ਦੇ ਦਫ਼ਤਰ ਦੀ ਭੰਨ੍ਹ ਤੋੜ ਕੀਤੀ। ਜਾਣਕਾਰੀ ਅਨੁਸਾਰ ਇੰਦੌਰ ਦੇ ਯਸ਼ਵੰਤ ਪਲਾਜ਼ਾ ਵਿੱਚ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ 'ਤੇ ਬੀਤੀ ਰਾਤ ਗੁੱਸੇ ਵਿੱਚ ਆਏ ਲੋਕਾਂ ਨੇ ਭੰਨ੍ਹ ਤੋੜ ਕਰ ਦਿੱਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਤਿਸ਼ੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ।
ਇੰਨਾ ਹੀ ਨਹੀਂ, ਪ੍ਰਦਰਸ਼ਨਕਾਰੀਆਂ ਨੇ ਦਫ਼ਤਰ ਦੇ ਬਾਹਰ ਲੱਗੇ ਬੋਰਡਾਂ ਅਤੇ ਕੰਧਾਂ 'ਤੇ ਕਾਲਿਖ ਵੀ ਪੋਤ ਦਿੱਤੀ। ਇਸ ਦੌਰਾਨ ਮੌਜੂਦ ਲੋਕਾਂ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਵਿਧਾਨ ਸਭਾ ਵਿੱਚ ਜੋ ਟਿੱਪਣੀ ਕੀਤੀ ਹੈ, ਉਸ ਨੂੰ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਇਸ ਬਿਆਨ ਬਾਰੇ ਪਤਾ ਲੱਗਾ, ਉਨ੍ਹਾਂ ਨੇ ਤੁਰੰਤ ਆਪਣਾ ਰੋਸ ਪ੍ਰਗਟਾਉਣ ਲਈ ਇਹ ਕਦਮ ਚੁੱਕਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਗਦੀਸ਼ ਝੀਂਡਾ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਆਤਿਸ਼ੀ ਖਿਲਾਫ ਕੀਤੀ ਕਾਨੂੰਨੀ ਕਾਰਵਾਈ ਦੀ ਮੰਗ
NEXT STORY