ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਮੰਤਰੀ ਅਨਿਲ ਵਿਜ ਦੇ ਅੰਬਾਲਾ ਕੈਂਟ ਸਥਿਤ ਘਰ ਜਾ ਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਹਾਲ 'ਚ ਵਿਜ ਦੇ ਪੈਰ 'ਚ ਫ੍ਰੈਕਚਰ ਹੋਇਆ ਸੀ। ਵਾਤਾਵਰਣ, ਊਰਜਾ ਅਤੇ ਕਿਰਤ ਮੰਤਰੀ ਵਿਜ ਹਾਲ 'ਚ ਆਪਣੇ ਅੰਬਾਲਾ ਸਥਿਤ ਘਰ ਦੇ ਬਾਥਰੂਮ 'ਚ ਫਿਸਲ ਗਏ, ਜਿਸ ਨਾਲ ਉਨ੍ਹਾਂ ਦੇ ਦੋਵੇਂ ਪੈਰਾਂ 'ਚ ਫ੍ਰੈਕਚਰ ਹੋ ਗਿਆ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਘੱਟੋ-ਘੱਟ 3 ਹਫ਼ਤੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸੇ ਕਾਰਨ ਉਹ ਹਰਿਆਣਾ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ 'ਚ ਸ਼ਾਮਲ ਨਹੀਂ ਹੋ ਪਾ ਰਹੇ ਹਨ।

ਸੈਣੀ ਨੇ 'ਐਕਸ' 'ਤੇ ਹਿੰਦੀ 'ਚ ਲਿਖੇ ਇਕ ਪੋਸਟ 'ਚ ਕਿਹਾ,''ਮੈਂ ਉਨ੍ਹਾਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਉਨ੍ਹਾਂ ਦੇ ਜਲਦ ਅਤੇ ਪੂਰੀ ਤਰ੍ਹਾਂ ਸਿਹਤਮੰਦ ਹੋਣ ਲਈ ਪਰਮਾਤਮਾ ਤੋਂ ਪ੍ਰਾਰਥਨਾ ਕਰਦਾ ਹਾਂ ਤਾਂ ਕਿ ਉਹ ਇਕ ਵਾਰ ਫਿਰ ਜਨਸੇਵਾ 'ਚ ਸਰਗਰਮ ਰੂਪ ਨਾਲ ਸ਼ਾਮਲ ਹੋ ਸਕਣ।'' ਸੈਣੀ ਦੇ ਦੌਰੇ ਦੌਰਾਨ ਵਿਜ ਦੇ ਭਰਾ ਰਾਜਿੰਦਰ ਵਿਜ ਅਤੇ ਕਪਿਲ ਵਿਜ ਵੀ ਮੌਜੂਦ ਸਨ। ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨੇ ਵੀ ਵਿਜ ਦੇ ਘਰ ਜਾ ਕੇ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਰਦਨਾਕ ਹਾਦਸਾ ! ਪਟਾਕਾ ਫੈਕਟਰੀ 'ਚ ਧਮਾਕੇ ਨਾਲ 18 ਲੋਕਾਂ ਦੀ ਮੌਤ
NEXT STORY