ਹਰਿਆਣਾ- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਏ ਹਨ। ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਖ਼ੁਦ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਨੂੰ ਅੰਬਾਲਾ ਕੈਂਟ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਵਿਜ ਨੇ ਪਿਛਲੇ ਕੁਝ ਦਿਨਾਂ 'ਚ ਉਨ੍ਹਾਂ ਨੂੰ ਮਿਲਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਕੋਰੋਨਾ ਦਾ ਟੈਸਟ ਕਰਵਾਉਣ।
ਇਹ ਵੀ ਪੜ੍ਹੋ : ਹਰਿਆਣਾ 'ਚ ਕੋਰੋਨਾ ਵੈਕਸੀਨ ਦੇ ਤੀਜੇ ਪੜਾਅ ਦਾ ਟ੍ਰਾਇਲ ਸ਼ੁਰੂ, ਅਨਿਲ ਵਿਜ ਨੂੰ ਅੰਬਾਲਾ 'ਚ ਲੱਗਾ ਟੀਕਾ
ਦੱਸਣਯੋਗ ਹੈ ਕਿ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਕੋਰੋਨਾ ਵੈਕਸੀਨ ਦੇ ਤੀਜੇ ਪੜਾਅ ਦੇ ਟ੍ਰਾਇਲ 'ਚ ਬਤੌਰ ਵਲੰਟੀਅਰ ਵੈਕਸੀਨ ਲਗਵਾਉਣ ਵਾਲੇ ਵਿਸ਼ਵ ਦੇ ਪਹਿਲੇ ਮੰਤਰੀ ਬਣੇ ਹਨ। ਰੋਹਤਕ ਪੀ.ਜੀ.ਆਈ. ਦੇ ਐਕਸਪਰਟ ਡਾਕਟਰਾਂ ਦੀ ਨਿਗਰਾਨੀ 'ਚ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ 'ਚ ਅਨਿਲ ਵਿਜ ਨੂੰ ਟੀਕਾ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ : 80 ਸਾਲਾ ਸੱਸ ਨੂੰ ਨੂੰਹ ਨੇ ਕੁੱਟਮਾਰ ਕਰ ਘਰੋਂ ਬਾਹਰ ਕੱਢਿਆ, ਬਜ਼ੁਰਗ ਨੇ ਸੁਣਾਈ ਦਰਦ ਭਰੀ ਕਹਾਣੀ (ਤਸਵੀਰਾਂ)
ਨੋਟ : ਕੋਰੋਨਾ ਵੈਕਸੀਨ ਬਾਰੇ ਭਾਰਤ ਸਰਕਾਰ ਦੇ ਦਾਅਵਿਆਂ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਕਰੋ ਰਿਪਲਾਈ
ਸਰਕਾਰ ਨਾਲ ਬੈਠਕ ਤੋਂ ਪਹਿਲਾਂ ਬੋਲੇ ਕਿਸਾਨ ਨੇਤਾ- ਅੱਜ ਹੋਵੇਗੀ ਆਰ-ਪਾਰ ਦੀ ਲੜਾਈ
NEXT STORY