ਹਰਿਆਣਾ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਕਿਹਾ ਕਿ ਅਨਿਲ ਵਿਜ ਉਨ੍ਹਾਂ ਦੇ ਸੀਨੀਅਰ ਨੇਤਾ ਹਨ ਅਤੇ ਉਹ ਉਨ੍ਹਾਂ ਨਾਲ ਜਾ ਕੇ ਮੁਲਾਕਾਤ ਕਰਨਗੇ। ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਸੈਣੀ ਦੀ ਲੀਡਰਸ਼ਪਿ ਵਾਲੇ ਮੰਤਰੀ ਮੰਡਲ 'ਚ ਜਗ੍ਹਾ ਨਹੀਂ ਮਿਲੀ ਹੈ। ਅਜਿਹੇ 'ਚ ਕਿਆਸ ਲਗਾਏ ਜਾ ਰਹੇ ਹਨ ਕਿ ਵਿਜ ਇਸ ਗੱਲ ਤੋਂ ਨਾਰਾਜ਼ ਹਨ ਕਿ ਉਨ੍ਹਾਂ ਨੂੰ ਵਿਸ਼ਵਾਸ 'ਚ ਲਏ ਬਿਨਾਂ ਹੀ ਪਾਰਟੀ ਨੇ ਮਨੋਹਰ ਲਾਲ ਖੱਟੜ ਨੂੰ ਹਟਾ ਕੇ ਸੈਣੀ ਨੂੰ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕੀਤਾ।
ਰੋਹਤਕ 'ਚ ਪਾਰਟੀ ਦੀ ਇਕ ਬੈਠਕ ਤੋਂ ਵੱਖ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੈਣੀ ਤੋਂ ਪੁੱਛਿਆ ਗਿਆ ਕਿ ਵਿਜ ਕਿਉਂ ਨਾਰਾਜ਼ ਹਨ। ਇਸ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ,''ਕੋਈ ਨਾਰਾਜ਼ ਨਹੀਂ ਹੈ। ਅਨਿਲ ਵਿਜ ਸਾਹਿਬ ਸਾਡੇ ਨੇਤਾ ਹਨ, ਸੀਨੀਅਰ ਨੇਤਾ ਹਨ, ਉਨ੍ਹਾਂ ਤੋਂ ਮਾਰਗ ਦਰਸ਼ਨ ਮਿਲਦਾ ਹੈ, ਅੱਗੇ ਵੀ ਉਨ੍ਹਾਂ ਦਾ ਮਾਰਗ ਦਰਸ਼ਨ ਮਿਲੇਗਾ। ਮੈਂ ਖੁਦ ਅਨਿਲ ਵਿਜ ਜੀ ਕੋਲ ਜਾਵਾਂਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਝਾਰਖੰਡ ’ਚ CRPF ਦੇ ਜਵਾਨ ਨੇ ਖੁਦ ਨੂੰ ਗੋਲੀ ਮਾਰੀ, ਮੌਤ
NEXT STORY