ਅੰਬਾਲਾ- ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੱਸ਼ਟ ਕਹਿ ਦਿੱਤਾ ਹੈ ਕਿ ਜੋ ਜੰਗਬੰਦੀ ਹੋਈ ਹੈ, ਉਹ ਲੜਾਈ ਦਾ ਅੰਤ ਨਹੀਂ ਹੈ ਅਤੇ ਲੜਾਈ ਉਦੋਂ ਖ਼ਤਮ ਹੋਵੇਗੀ, ਜਦੋਂ ਪਾਕਿਸਤਾਨ ਦੇ ਇਕ-ਇਕ ਅੱਤਵਾਦੀ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ। ਸ਼੍ਰੀ ਵਿਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ 'ਚ ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਵਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਾਅਵਿਆਂ 'ਤੇ ਪ੍ਰਧਾਨ ਮੰਤਰੀ ਦੀ ਚੁੱਪ 'ਤੇ ਸਵਾਲ ਚੁੱਕਣ 'ਤੇ ਕਿਹਾ ਕਿ ਸ਼੍ਰੀ ਜੈਰਾਮ ਨੂੰ ਆਪਣੇ ਪ੍ਰਧਾਨ ਮੰਤਰੀ ਨੇ ਜੋ ਕਿਹਾ ਉਹ ਤਾਂ ਪਤਾ ਨਹੀਂ ਹੈ ਸ਼੍ਰੀ ਟਰੰਪ ਕੀ ਬੋਲੇ ਇਹ ਉਨ੍ਹਾਂ ਨੂੰ ਪਤਾ ਹੈ।
ਉਨ੍ਹਾਂ ਨੇ ਇਸ ਨੂੰ 'ਰਾਜਨੀਤੀ' ਕਰਾਰ ਦਿੱਤਾ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੇਰ ਰਾਤ ਟਵੀਟ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ 'ਚ ਪੂਰੇ ਵਿਸ਼ਵ ਨੂੰ ਇਹ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ 'ਟੈਰ ਅਤੇ ਟਰੇਡ' ਇਕੱਠੇ ਨਹੀਂ ਚੱਲ ਸਕਦਾ ਅਤੇ ਪਾਕਿਸਤਾਨ ਨਾਲ ਹੁਣ ਸਿਰਫ਼ ਅੱਤਵਾਦ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਤੇ ਹੀ ਗੱਲ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਨੇ ਅੱਤਵਾਦ ਖ਼ਿਲਾਫ਼ ਜ਼ਬਰਦਸਤ ਕਾਰਵਾਈ ਕਰ ਕੇ ਆਪਣੀ ਵਚਨਬੱਧਤਾ ਸਪੱਸ਼ਟ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ-ਦਿਹਾੜੇ ਮਾਰ 'ਤਾ ਮੁੰਡਾ, ਚੱਲੀਆਂ ਤਾੜ-ਤਾੜ ਗੋਲੀਆਂ
NEXT STORY