ਚੰਡੀਗੜ੍ਹ/ਹਰਿਆਣਾ— ਸਾਲ 2022 ’ਚ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰਾ ਜ਼ੋਰ ਲਾ ਰਹੀਆਂ ਹਨ। ਪੰਜਾਬ ’ਚ ਆਪਣੀ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਿਹਨਤ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੀਤੇ ਦਿਨੀਂ ਪੰਜਾਬ ਦੌਰੇ ’ਤੇ ਆਏ, ਜਿੱਥੇ ਉਨ੍ਹਾਂ ਨੇ ਕੁਝ ਚੁਣਾਵੀ ਵਾਅਦੇ ਕੀਤੇ। ਇਸ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੱਡਾ ਬਿਆਨ ਦਿੱਤਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੇਜਰੀਵਾਲ' ਨੇ ਪੰਜਾਬ ਲਈ ਕੀਤੇ 3 ਵੱਡੇ ਐਲਾਨ, ਬਿਜਲੀ ਬਿੱਲਾਂ ਨੂੰ ਲੈ ਕੇ ਕਹੀ ਇਹ ਗੱਲ
ਪੰਜਾਬ ਦੌਰੇ ’ਤੇ ਆਏ ਕੇਜਰੀਵਾਲ ਦੇ ਐਲਾਨ ਨੂੰ ਲੈ ਕੇ ਅਨਿਲ ਵਿਜ ਨੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਦੀਆਂ ਸਮੱਸਿਆਵਾ ਦਾ ਗਿਆਨ ਨਹੀਂ ਹੈ। ਜੇਕਰ ਉਹ ਸੋਚਦੇ ਹਨ ਕਿ ਦਿੱਲੀ ਮਾਡਲ ਪੰਜਾਬ ’ਚ ਲਗਾ ਦੇਵਾਂਗੇ ਤਾਂ ਇਹ ਨਹੀਂ ਹੋ ਸਕਦਾ। ਦਿੱਲੀ ’ਚ ਟੈਕਸ ਵਸੂਲੀ ਜ਼ਿਆਦਾ ਹੈ ਪਰ ਪੰਜਾਬ ਭੁੱਖਮਰੀ ਦੀ ਕਗਾਰ ’ਤੇ ਹੈ। ਦੱਸ ਦੇਈਏ ਕਿ ਕੇਜਰੀਵਾਲ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਆਪ’ ਪਾਰਟੀ ਦੇ ਸੱਤਾ ’ਚ ਆਉਣ ’ਤੇ ਪੰਜਾਬ ਨੂੰ 24 ਘੰਟੇ ਬਿਜਲੀ ਦੇਣ ਅਤੇ ਪੈਂਡਿੰਗ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਦਾ ਵੀ ਵਾਅਦਾ ਕੀਤਾ।
ਇਹ ਵੀ ਪੜ੍ਹੋ : ਕਸ਼ਮੀਰੀਆਂ ਦੇ ਬੁਲੰਦ ਹੌਂਸਲੇ; ਜੰਮੂ-ਕਸ਼ਮੀਰ ਪੁਲਸ ’ਚ ਭਰਤੀ ਲਈ ਕੁੜੀਆਂ ਨੂੰ ਮਿਲਿਆ ਸੁਨਹਿਰੀ ਮੌਕਾ
ਇਹ ਵੀ ਪੜ੍ਹੋ : ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ, ਇਸ ਦਿਨ ਖੁੱਲ੍ਹੇਗਾ ਦਰਬਾਰ
ਰਾਹੁਲ ਗਾਂਧੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
NEXT STORY