ਚੰਡੀਗੜ੍ਹ/ਹਰਿਆਣਾ (ਵਾਰਤਾ)— ਹਰਿਆਣਾ ਦੇ ਕੈਬਨਿਟ ਮੰਤਰੀ ਅਤੇ ਭਾਜਪਾ ਨੇਤਾ ਅਨਿਲ ਵਿਜ ਨੇ ਪੱਛਮੀ ਬੰਗਾਲ 'ਚ ਚੋਣ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਲੰਬੇ ਹੱਥੀਂ ਲਿਆ ਹੈ। ਵਿਜ ਨੇ ਕਿਹਾ ਕਿ ਮਮਤਾ ਬੈਨਰਜੀ ਮੁੱਖ ਮੰਤਰੀ ਹੋਣ ਦੇ ਨਾਤੇ ਨਹੀਂ ਸਗੋਂ ਕਿਸੇ ਗੈਂਗਸਟਰ ਦੇ ਰੂਪ ਵਿਚ ਵਤੀਰਾ ਕਰ ਰਹੀ ਹੈ, ਜਿਸ ਨਾਲ ਉੱਥੇ ਚੋਣ ਹਿੰਸਾ ਲਗਾਤਾਰ ਜਾਰੀ ਹੈ। ਵਿਜ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ, ''ਸਾਰੇ ਦੇਸ਼ ਵਿਚ ਚੋਣ ਕਮਿਸ਼ਨ ਨੇ ਸ਼ਾਂਤੀਪੂਰਨ ਤਰੀਕੇ ਨਾਲ ਚੋਣਾਂ ਕਰਵਾਈਆਂ ਹਨ ਪਰ ਪੱਛਮੀ ਬੰਗਾਲ ਵਿਚ ਜੋ ਹਿੰਸਾ ਹੋ ਰਹੀ ਹੈ, ਉਹ ਬੈਨਰਜੀ ਦੇ ਵਤੀਰੇ ਕਾਰਨ ਹੋ ਰਹੀ ਹੈ। ਹਿੰਸਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਬੈਨਰਜੀ ਦੇ ਬਿਆਨ 'ਤੇ ਉਨ੍ਹਾਂ ਨੇ ਕਿਹਾ ਕਿ ਪ੍ਰਦੇਸ਼ 'ਚ ਕਾਨੂੰਨ ਵਿਵਸਥਾ ਬਰਕਰਾਰ ਰੱਖਣਾ ਪ੍ਰਦੇਸ਼ ਸਰਕਾਰ ਦਾ ਕੰਮ ਹੁੰਦਾ ਹੈ।

ਉੱਥੇ ਹੀ ਵਿਜ ਨੇ ਅਭਿਨੇਤਾ ਕਮਲ ਹਸਨ ਦੇ ਨਾਥੂਰਾਮ ਗੋਡਸੇ ਨੂੰ ਆਜ਼ਾਦ ਭਾਰਤ ਦਾ ਪਹਿਲਾ ਹਿੰਦੂ ਅੱਤਵਾਦੀ ਕਹਿਣ 'ਤੇ ਪਲਟਵਾਰ ਕੀਤਾ ਅਤੇ ਕਿਹਾ ਕਿ ਹਿੰਦੂ ਕਦੇ ਅੱਤਵਾਦੀ ਨਹੀਂ ਹੋ ਸਕਦਾ ਅਤੇ ਹਰ ਕਤਲ ਕਰਨ ਵਾਲੇ ਨੂੰ ਅੱਤਵਾਦੀ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੇ ਤੰਜ ਕੱਸਿਆ ਕਿ ਕਮਲ ਨੂੰ ਗਿਆਨ ਘੱਟ ਹੈ। ਰਾਹੁਲ ਗਾਂਧੀ ਦੇ ਇਸ ਬਿਆਨ 'ਤੇ ਕਿ ਜੀ. ਐੱਸ. ਟੀ. ਨੇ ਦੇਸ਼ ਦੀ ਅਰਥਵਿਵਸਥਾ ਨੂੰ ਤਹਿਸ-ਨਹਿਸ ਕਰ ਦਿੱਤਾ ਹੈ। ਇਸ 'ਤੇ ਟਿੱਪਣੀ ਕਰਦੇ ਹੋਏ ਵਿਜ ਨੇ ਕਿਹਾ ਕਿ ਜੀ. ਐੱਸ. ਟੀ. ਨੇ ਦੇਸ਼ ਦੀ ਆਰਥਿਕ ਵਿਵਸਥਾ ਨੂੰ ਬਹੁਤ ਸੌਖਾ ਕਰ ਦਿੱਤਾ ਹੈ। ਆਮ ਜਨਤਾ ਇਸ ਤੋਂ ਖੁਸ਼ ਹਨ ਪਰ ਰਾਹੁਲ ਕਿਸੇ ਹੋਰ ਹੀ ਦੁਨੀਆ ਵਿਚ ਰਹਿੰਦੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੂਬੇ ਵਿਚ ਪਾਰਟੀ ਵਲੋਂ ਸਟਾਰ ਪ੍ਰਚਾਰਕ ਨਾ ਬਣਾਏ ਜਾਣ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਹ ਇਕ ਜੋਕਰ ਹੈ ਅਤੇ ਸਰਕਸ ਵਿਚ ਹੀ ਕੰਮ ਕਰ ਸਕਦਾ ਹੈ।
ਸਰਹੱਦੀ ਖੇਤਰ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ 509ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY