ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈਡੀ ਅਤੇ ਉਨ੍ਹਾਂ ਦੀ ਸਰਕਾਰ ਨੂੰ ਜਾਤੀ ਆਧਾਰਿਤ ਮਰਦਮਸ਼ੁਮਾਰੀ ਦਾ ਐਲਾਨ ਕਰਨ ਲਈ ਵਧਾਈ ਦਿੰਦਿਆਂ ਇਸ ਨੂੰ 'ਨਿਆਂ ਵੱਲ ਪਹਿਲਾ ਕਦਮ' ਕਰਾਰ ਦਿੱਤਾ ਹੈ।
ਕਾਂਗਰਸ ਨੇਤਾ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਐਤਵਾਰ ਪੋਸਟ ਕੀਤਾ ਕਿ ਦੇਸ਼ ਦੀ ਖੁਸ਼ਹਾਲੀ ਵਿੱਚ ਸਮਾਜ ਦੇ ਹਰ ਵਰਗ ਦੀ ਬਰਾਬਰ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਜਾਤੀ ਆਧਾਰਿਤ ਮਰਦਮਸ਼ੁਮਾਰੀ ਹੀ ਇੱਕੋ ਇੱਕ ਰਸਤਾ ਹੈ। ਕਿਸੇ ਵੀ ਸਮਾਜ ਦੀ ਸਮਾਜਿਕ ਅਤੇ ਆਰਥਿਕ ਸਿਹਤ ਨੂੰ ਜਾਣੇ ਬਿਨਾਂ ਉਸ ਲਈ ਸਹੀ ਯੋਜਨਾਵਾਂ ਬਣਾਉਣਾ ਅਸੰਭਵ ਹੈ। ਜਾਤੀ ਮਰਦਮਸ਼ੁਮਾਰੀ ਹੀ ਇਸ ਸਬੰਧੀ ਇੱਕੋ ਇੱਕ ਤਰੀਕਾ ਹੈ।
ਨਿਤੀਸ਼ ਕੁਮਾਰ ਨੇ ਰਿਕਾਰਡ ਨੌਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
NEXT STORY