ਜੰਮੂ- ਦੱਖਣੀ ਕਸ਼ਮੀਰ ਹਿਮਾਲਿਆ ਵਿਚ ਸਥਿਤ ਪਵਿੱਤਰ ਅਮਰਨਾਥ ਗੁਫਾ ਮੰਦਰ ਵਿਚ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਬਮ-ਬਮ ਭੋਲੇ ਦੇ ਜੈਕਾਰਿਆਂ ਨਾਲ 1100 ਤੋਂ ਵੱਧ ਤੀਰਥ ਯਾਤਰੀਆਂ ਦਾ ਇਕ ਨਵਾਂ ਜੱਥਾ ਐਤਵਾਰ ਤੜਕੇ ਜੰਮੂੰ ਦੇ ਇਕ ਬੇਸ ਕੈਂਪ ਤੋਂ ਰਵਾਨਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ 40 ਵਾਹਨਾਂ 'ਚ ਸਵਾਰ 1,112 ਸ਼ਰਧਾਲੂਆਂ ਦਾ 38ਵਾਂ ਜੱਥਾ ਸਖ਼ਤ ਸੁਰੱਖਿਆ ਦਰਮਿਆਨ ਭਗਵਤੀ ਨਗਰ ਬੇਸ ਕੈਂਪ ਤੋਂ ਸਵੇਰੇ 3.25 ਵਜੇ ਰਵਾਨਾ ਹੋਇਆ।
ਅਧਿਕਾਰੀਆਂ ਮੁਤਾਬਕ 29 ਜੂਨ ਤੋਂ ਸ਼ੁਰੂ ਹੋਈ ਸਾਲਾਨਾ ਅਮਰਨਾਥ ਯਾਤਰਾ ਤਹਿਤ ਹੁਣ ਤੱਕ 4.85 ਲੱਖ ਤੋਂ ਵੱਧ ਸ਼ਰਧਾਲੂ 3,880 ਮੀਟਰ ਦੀ ਉਚਾਈ 'ਤੇ ਸਥਿਤ ਇਸ ਗੁਫਾ ਮੰਦਰ 'ਚ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ। ਜਦਕਿ ਪਿਛਲੇ ਸਾਲ 4.5 ਲੱਖ ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ ਸਨ। ਅਨੰਤਨਾਗ ਜ਼ਿਲ੍ਹੇ ਵਿਚ ਰਵਾਇਤੀ 48 ਕਿਲੋਮੀਟਰ ਲੰਬੇ ਪਹਿਲਗਾਮ ਮਾਰਗ ਅਤੇ ਗੰਦਰਬਲ ਜ਼ਿਲ੍ਹੇ ਵਿਚ ਔਖੇ 14 ਕਿਲੋਮੀਟਰ ਲੰਬੇ ਬਾਲਟਾਲ ਮਾਰਗ ਰਾਹੀਂ ਚਲਾਈ ਜਾਣ ਵਾਲੀ ਸਾਲਾਨਾ ਅਮਰਨਾਥ ਯਾਤਰਾ 19 ਅਗਸਤ ਨੂੰ ਰੱਖੜੀ ਵਾਲੇ ਦਿਨ ਖ਼ਤਮ ਹੋਵੇਗੀ।
ਦਿੱਲੀ 'ਚ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ, ਦਿਨ 'ਚ ਮੀਂਹ ਪੈਣ ਦੇ ਆਸਾਰ
NEXT STORY