ਨੈਸ਼ਨਲ ਡੈਸਕ- ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ਨੂੰ ਇਕ ਹੋਰ ਝਟਕਾ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਦਰਅਸਲ ਕੇਂਦਰ ਸਰਕਾਰ ਚਿਨਾਬ ਨਦੀ ’ਤੇ ਰਣਬੀਰ ਨਹਿਰ ਦੀ ਲੰਬਾਈ ਵਧਾਉਣ ਦੀ ਯੋਜਨਾ ’ਤੇ ਵਿਚਾਰ ਕਰ ਰਹੀ ਹੈ।
ਇਸ ਸਬੰਧੀ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਭਾਰਤ ਚਿਨਾਬ ਦੇ ਸੀਮਤ ਪਾਣੀ ਦੀ ਵਰਤੋਂ ਕਰਦਾ ਆ ਰਿਹਾ ਹੈ, ਜਿਸ 'ਚੋਂ ਜ਼ਿਆਦਾਤਰ ਪਾਣੀ ਦੀ ਵਰਤੋਂ ਸਿੰਚਾਈ ਲਈ ਕੀਤੀ ਜਾਂਦੀ ਰਹੀ ਹੈ, ਪਰ ਹੁਣ ਸੰਧੀ ਮੁਅੱਤਲ ਹੋਣ ਨਾਲ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਇਸ ਦੀ ਵਰਤੋਂ ਵਧਾਉਣ ਦੀ ਗੁੰਜਾਇਸ਼ ਹੈ।
ਇਸ ਦੌਰਾਨ ਇਕ ਹੋਰ ਅਧਿਕਾਰੀ ਨੇ ਕਿਹਾ ਕਿ ਭਾਰਤ ਦਰਿਆਵਾਂ ’ਤੇ ਆਪਣੀ ਮੌਜੂਦਾ ਪਣ-ਬਿਜਲੀ ਸਮਰੱਥਾ ਨੂੰ ਲਗਭਗ 3,000 ਮੈਗਾਵਾਟ ਵਧਾਉਣ ਦੀ ਯੋਜਨਾ ਬਣਾ ਰਿਹਾ ਹੈ ਜੋ ਪਹਿਲਾਂ ਪਾਕਿਸਤਾਨ ਵਰਤ ਰਿਹਾ ਸੀ ਅਤੇ ਪਣ-ਬਿਜਲੀ ਸਮਰੱਥਾ ਨੂੰ ਵਧਾਉਣ ਲਈ ਇਕ ਅਧਿਐਨ ਦੀ ਯੋਜਨਾ ਬਣਾਈ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਇਕ ਪ੍ਰਮੁੱਖ ਯੋਜਨਾ ਰਣਬੀਰ ਨਹਿਰ ਦੀ ਲੰਬਾਈ ਨੂੰ 120 ਕਿਲੋਮੀਟਰ ਤੱਕ ਵਧਾਉਣ ਦੀ ਹੈ।
ਇਹ ਵੀ ਪੜ੍ਹੋ- ਆ ਗਿਆ ਪਾਕਿਸਤਾਨੀ PM ਦਾ ਕਬੂਲਨਾਮਾ ; ਕਿਹਾ- '10 ਮਈ ਦੀ ਰਾਤ ਢਾਈ ਵਜੇ...'
ਉਨ੍ਹਾਂ ਇਹ ਵੀ ਦੱਸਿਆ ਕਿ ਬੁਨਿਆਦੀ ਢਾਂਚੇ ਦੇ ਨਿਰਮਾਣ ਵਿਚ ਸਮਾਂ ਲੱਗਦਾ ਹੈ, ਇਸ ਲਈ ਸਾਰੇ ਹਿੱਸੇਦਾਰਾਂ ਨੂੰ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਤਾਕੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਠੂਆ, ਰਾਵੀ ਅਤੇ ਪਰਾਗਵਾਲਾ ਨਹਿਰਾਂ ਤੋਂ ਗਾਰ ਕੱਢਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਸਾਲ 1960 ਵਿਚ ਵਿਸ਼ਵ ਬੈਂਕ ਦੀ ਵਿਚੋਲਗੀ ਵਿਚ ਹੋਈ ਸਿੰਧੂ ਜਲ ਸੰਧੀ (ਆਈ.ਡਬਲਯੂ.ਟੀ.) ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿੰਧੂ ਨਦੀ ਅਤੇ ਇਸ ਦੀਆਂ ਸਹਾਇਕ ਨਦੀਆਂ ਦੇ ਪਾਣੀ ਦੀ ਵੰਡ ਅਤੇ ਵਰਤੋਂ ਨਾਲ ਸਬੰਧਤ ਹੈ ਪਰ ਭਾਰਤ ਨੇ ਪਹਿਲਗਾਮ ਹਮਲੇ ਤੋਂ ਬਾਅਦ ਸੰਧੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ- ਬਸ ਕੁਝ ਕੁ ਦਿਨਾਂ ਦਾ ਇੰਤਜ਼ਾਰ ! ਪੁੱਠੇ ਪੈਰੀਂ ਹੇਠਾਂ ਮੁੜ ਆਉਣਗੀਆਂ ਸੋਨੇ ਦੀਆਂ ਕੀਮਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੇਰੁਜ਼ਗਾਰ ਨੌਜਵਾਨਾਂ ਲਈ GOOD NEWS, ਇਸ ਅਹੁਦੇ 'ਤੇ ਹੋਵੇਗੀ ਭਰਤੀ
NEXT STORY