ਭੋਪਾਲ : ਮੱਧ ਪ੍ਰਦੇਸ਼ ਸਰਕਾਰ ਦੇ ਇੱਕ ਹੋਰ ਮੰਤਰੀ ਰਾਮਖੇਲਾਵਨ ਪਟੇਲ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸਮੇਤ ਮੰਤਰੀ ਮੰਡਲ ਦੇ ਚਾਰ ਮੈਂਬਰ ਕੋਰੋਨਾ ਵਾਇਰਸ ਦੀ ਚਪੇਟ 'ਚ ਆ ਚੁੱਕੇ ਹਨ।
ਹੁਣ ਤੱਕ, ਮੱਧ ਪ੍ਰਦੇਸ਼ 'ਚ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸਮੇਤ ਉਨ੍ਹਾਂ ਦੇ ਮੰਤਰੀ ਮੰਡਲ ਦੇ ਚਾਰ ਮੈਬਰਾਂ 'ਚ ਕੋਰੋਨਾ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਮੰਗਲਵਾਰ ਰਾਤ ਨੂੰ ਪ੍ਰਦੇਸ਼ ਦੇ ਜਲ ਸਰੋਤ ਮੰਤਰੀ ਤੁਲਸੀਰਾਮ ਸਿਲਾਵਟ ਅਤੇ ਉਨ੍ਹਾਂ ਦੀ ਪਤਨੀ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ।
ਸਿਲਾਵਟ ਨੇ ਖੁਦ ਇਸ ਦੀ ਸੂਚਨਾ ਟਵਿੱਟਰ ਦੇ ਜ਼ਰੀਏ ਸਾਂਝੀ ਕੀਤੀ ਸੀ। ਇਸ ਤੋਂ ਪਹਿਲਾਂ ਪ੍ਰਦੇਸ਼ ਦੇ ਸਹਿਕਾਰੀ ਮੰਤਰੀ ਅਰਵਿੰਦ ਸਿੰਘ ਭਦੌਰੀਆ ਨੂੰ ਵੀ ਕੋਰੋਨਾ ਵਾਇਰਸ ਇਨਫਕੈਸ਼ਨ ਦੀ ਪੁਸ਼ਟੀ ਹੋਈ ਸੀ।
ਰਾਜਸਥਾਨ 'ਚ 14 ਅਗਸਤ ਤੋਂ ਵਿਧਾਨ ਸਭਾ ਸੈਸ਼ਨ, ਸਰਕਾਰ ਦੇ ਪ੍ਰਸਤਾਵ ਨੂੰ ਰਾਜਪਾਲ ਦੀ ਮਨਜ਼ੂਰੀ
NEXT STORY