ਨਵੀਂ ਦਿੱਲੀ– ਕੇਂਦਰੀ ਗ੍ਰਹਿ ਮੰਤਰਾਲਾ ਨੇ ਸਾਰੇ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਕੇਂਦਰ ਸਰਕਾਰ ਦੇ ਵਿਭਾਗਾਂ ਦੇ ਨਾਲ-ਨਾਲ ਮੰਤਰਾਲਿਆ ਨੂੰ 21 ਮਈ ਨੂੰ ਉਚਿਤ ਤਰੀਕੇ ਨਾਲ ਅੱਤਵਾਦ ਵਿਰੋਧੀ ਦਿਵਸ ਮਨਾਉਣ ਲਈ ਪੱਤਰ ਲਿਖਿਆ ਹੈ। ਇਹ ਪੱਤਰ ਸਕੱਤਰਾਂ ਨੂੰ ਭੇਜਿਆ ਗਿਆ ਹੈ। ਇਸ ਦਿਨ ਦੇ ਮਹੱਤਵ ਨੂੰ ਧਿਆਨ ’ਚ ਰੱਖਦੇ ਹੋਏ ਪੱਤਰ ’ਚ ਕਿਹਾ ਗਿਆ ਹੈ ਕਿ ਹਰ ਸਾਲ 21 ਮਈ ਨੂੰ ਅੱਤਵਾਦ ਵਿਰੋਧੀ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦੇ ਪਿੱਛੇ ਦਾ ਮੰਤਵ ਨੌਜਵਾਨਾਂ ਨੂੰ ਅੱਤਵਾਦ ਅਤੇ ਹਿੰਸਾ ਦੇ ਰਸਤੇ ਤੋਂ ਦੂਰ ਕਰਨਾ ਹੈ।
ਗ੍ਰਹਿ ਮੰਤਰਾਲਾ ਨੇ ਕਿਹਾ ਹੈ ਕਿ ਸਾਰੇ ਸਰਕਾਰੀ ਦਫਤਰਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਹੋਰ ਜਨਤਕ ਸੰਸਥਾਨਾਂ ’ਚ ਅੱਤਵਾਦ ਵਿਰੋਧੀ ਸਹੁੰ ਚੁੱਕੀ ਜਾ ਸਕਦੀ ਹੈ। ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਨੇ ਅੱਗੇ ਕਿਹਾ, ‘ਸਮਾਜਕ ਦੂਰੀ ਬਣਾਈ ਰੱਖਣ ਅਤੇ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵੱਲੋਂ ਨਿਰਧਾਰਤ ਅਤੇ ਸ਼ਿਫਾਰਸ਼ ਕੀਤੇ ਮਾਸਕ ਪਹਿਨਣ ਜਿਵੇਂ ਰੋਕਥਾਮ ਉਪਰਾਲਿਆਂ ਦੀ ਪਾਲਣਾ ਕਰਨਾ ਲਾਜ਼ਮੀ ਹੈ।’
ਦਿੱਲੀ ਮੁੰਡਕਾ ਅਗਨੀਕਾਂਡ: ਇਮਾਰਤ ਦਾ ਫਰਾਰ ਮਾਲਕ ਮਨੀਸ਼ ਗ੍ਰਿਫਤਾਰ
NEXT STORY