ਲਖਨਊ–ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਉਸ ਦੀਆਂ ਸਹਿਯੋਗੀ ਪਾਰਟੀਆਂ ਅੱਖਾਂ ਦਿਖਾਉਣ ਲੱਗੀਆਂ ਹਨ। ਉੱਤਰ ਪ੍ਰਦੇਸ਼ 'ਚ ਕੈਬਨਿਟ ਮੰਤਰੀ ਓਮ ਪ੍ਰਕਾਸ਼ ਰਾਜਭਰ ਤਾਂ ਕਾਫੀ ਸਮੇਂ ਤੋਂ ਭਾਜਪਾ ਵਿਰੁੱਧ ਮੋਰਚਾ ਖੋਲ੍ਹੇ ਹੋਏ ਹਨ ਪਰ ਮੋਦੀ ਸਰਕਾਰ 'ਚ ਮੰਤਰੀ ਅਨੁਪ੍ਰਿਯਾ ਪਟੇਲ ਦਾ ਰੁਖ ਵੀ ਬਦਲਣ ਲੱਗਾ ਹੈ। ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਢੇਰਾ ਨਾਲ ਮੁਲਾਕਾਤ ਕਰਨ ਪਿੱਛੋਂ ਅਨੁਪ੍ਰਿਯਾ ਪਟੇਲ ਨੇ ਭਾਜਪਾ ਨੂੰ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਨਾਲ ਗੱਲ ਕਰਨ ਦਾ ਸਮਾਂ ਹੁਣ ਖਤਮ ਹੋ ਗਿਆ ਹੈ, ਹੁਣ ਤਾਂ ਆਪਣਾ ਦਲ ਕੋਈ ਵੀ ਫੈਸਲਾ ਕਰਨ ਲਈ ਆਜ਼ਾਦ ਹੈ।
NIA ਵਲੋਂ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ 8 ਵਿਅਕਤੀਆਂ ਖਿਲਾਫ ਦੋਸ਼ ਪੱਤਰ ਦਾਖਲ
NEXT STORY