ਨੈਸ਼ਨਲ ਡੈਸਕ: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਿਹਾ ਕਿ ਹਿੰਸਾ ਅਤੇ ਭੰਨਤੋੜ ਸਮੱਸਿਆਵਾਂ ਦਾ ਹੱਲ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਦੁਬਾਰਾ ਗੱਲਬਾਤ ਕਰਨੀ ਚਾਹੀਦੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਠਾਕੁਰ ਨੇ ਕਿਹਾ ਕਿ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੀਆਂ ਕੁਝ ਮੰਗਾਂ ਮੰਨ ਲਈਆਂ ਹਨ, ਪਰ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਤੋਂ ਭਾਰਤ ਦੇ ਬਾਹਰ ਹੋਣ ਅਤੇ ਮੁਕਤ ਵਪਾਰ ਸਮਝੌਤਿਆਂ (ਐੱਫ.ਟੀ.ਏ.) ਨੂੰ ਰੱਦ ਕਰਨ ਵਰਗੇ ਮੁੱਦਿਆਂ 'ਤੇ ਵਿਆਪਕ ਸਲਾਹ-ਮਸ਼ਵਰੇ ਦੀ ਲੋੜ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਪੁਲਸ ਨੇ ਫ਼ਿਰ ਦਾਗੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ, ਅੱਧੀ ਰਾਤ ਨੂੰ ਵੀ ਕਾਰਵਾਈ ਜਾਰੀ, ਦੇਖੋ ਮੌਕੇ ਦੇ ਹਾਲਾਤ (ਵੀਡੀਓ)
ਉਨ੍ਹਾਂ ਕਿਹਾ, "ਜੇ ਤੁਸੀਂ ਮੰਗ ਕਰਦੇ ਹੋ ਕਿ ਭਾਰਤ ਡਬਲਯੂ.ਟੀ.ਓ. ਤੋਂ ਬਾਹਰ ਨਿਕਲੇ, ਐੱਫ.ਟੀ.ਏ. ਨੂੰ ਰੱਦ ਕੀਤਾ ਜਾਵੇ, ਸਮਾਰਟ ਮੀਟਰਾਂ ਨੂੰ ਰੱਦ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਬਿਜਲੀ ਕਾਨੂੰਨ ਤੋਂ ਛੋਟ ਦਿੱਤੀ ਜਾਵੇ, ਤਾਂ ਕੀ ਕੇਂਦਰ ਨੂੰ ਹੋਰ ਹਿੱਸੇਦਾਰਾਂ ਅਤੇ ਰਾਜ ਸਰਕਾਰਾਂ ਨਾਲ ਗੱਲ ਨਹੀਂ ਕਰਨੀ ਚਾਹੀਦੀ? ਠਾਕੁਰ ਨੇ ਕਿਹਾ ਕਿ ਸਰਕਾਰ ਨੇ ਸੋਮਵਾਰ ਨੂੰ ਕਿਸਾਨ ਸੰਗਠਨਾਂ ਨਾਲ ਗੱਲਬਾਤ ਦੌਰਾਨ ਕਮੇਟੀ ਦੇ ਗਠਨ ਦਾ ਪ੍ਰਸਤਾਵ ਰੱਖਿਆ ਸੀ। ਸਾਨੂੰ ਦੂਜਿਆਂ ਨਾਲ ਗੱਲ ਕਰਨੀ ਪਵੇਗੀ, ਤਦ ਹੀ ਅਸੀਂ ਫ਼ੈਸਲਾ ਲੈ ਸਕਾਂਗੇ। ਭਾਜਪਾ ਆਗੂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਕਤਰ 'ਚ ਬੰਦ ਸਾਬਕਾ ਜਲ ਸੈਨਾ ਅਧਿਕਾਰੀਆਂ ਨੂੰ ਵਾਪਸ ਲਿਆ ਸਕਦੀ ਹੈ ਤਾਂ ਕਿਸਾਨਾਂ ਦੇ ਮਸਲੇ ਵੀ ਚਰਚਾ ਦੀ ਮੇਜ਼ 'ਤੇ ਹੱਲ ਹੋ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਨੇ ਫ਼ਿਰ ਦਾਗੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ, ਅੱਧੀ ਰਾਤ ਨੂੰ ਵੀ ਕਾਰਵਾਈ ਜਾਰੀ, ਦੇਖੋ ਮੌਕੇ ਦੇ ਹਾਲਾਤ
NEXT STORY