ਹਮੀਰਪੁਰ- ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਅਨੁਰਾਗ ਠਾਕੁਰ ਨੇ ਸੋਮਵਾਰ ਨੂੰ ਪਾਕਿਸਤਾਨ 'ਤੇ ਸਰਹੱਦ 'ਤੇ ਅਸ਼ਾਂਤੀ ਫੈਲਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜੇਕਰ ਗੁਆਂਢੀ ਦੇਸ਼ ਭਾਰਤ ਵਿਰੋਧੀ ਗਤੀਵਿਧੀਆਂ ਜਾਰੀ ਰੱਖਦਾ ਹੈ ਤਾਂ ਉਸ ਨੂੰ ਪੂਰੀ ਤਰ੍ਹਾਂ ਮਿਟਾ ਦਿੱਤਾ ਜਾਵੇਗਾ। ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ 'ਚ ਪਾਰਟੀ ਵਲੋਂ ਇੱਥੇ ਗਾਂਧੀ ਚੌਕ 'ਤੇ ਆਯੋਜਿਤ ਇਕ ਜ਼ਿਲ੍ਹਾ ਪੱਧਰੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਅਨੁਰਾਗ ਠਾਕੁਰ ਨੇ ਕਿਹਾ ਕਿ ਭਾਰਤ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉੱਚਿਤ ਸਮੇਂ 'ਤੇ ਪਾਕਿਸਤਾਨ ਨੂੰ ਢੁਕਵਾਂ ਜਵਾਬ ਦਿੱਤਾ ਜਾਵੇਗਾ। ਹਮੀਰਪੁਰ ਤੋਂ ਮੌਜੂਦਾ ਸੰਸਦ ਮੈਂਬਰ ਠਾਕੁਰ ਨੇ ਕਿਹਾ,''ਜੇਕਰ ਪਾਕਿਸਤਾਨ ਭਾਰਤ ਵਿਰੋਧੀ ਹਰਕਤਾਂ ਕਰਦਾ ਰਹੇਗਾ ਤਾਂ ਉਸ ਨੂੰ ਵਿਸ਼ਵ ਦੀ ਰਾਜ ਵਿਵਸਥਾ ਤੋਂ ਪੂਰੀ ਤਰ੍ਹਾਂ ਮਿਟਾ ਦਿੱਤਾ ਜਾਵੇਗਾ।'' ਸ਼ਿਮਲਾ 'ਚ ਭਾਜਪਾ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪਿਆ ਅਤੇ ਰਾਜ 'ਚ ਕਾਨੂੰਨੀ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਦੀ ਤੁਰੰਤ ਪਛਾਣ ਕਰ ਕੇ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਲੋਅਰ ਬਜ਼ਾਰ ਖੇਤਰ 'ਚ ਪਾਰਟੀ ਵਰਕਰਾਂ ਨੇ ਪਾਕਿਸਤਾਨ ਵਿਰੋਧੀ ਨਾਅਰੇ ਲਗਾਉਂਦੇ ਹੋਏ ਮਾਰਚ ਵੀ ਕੱਢਿਆ।
ਹਿਮਾਚਲ ਪ੍ਰਦੇਸ਼ ਭਾਜਪਾ ਪ੍ਰਧਾਨ ਰਾਜੀਵ ਬਿੰਦਲ ਨੇ ਕਿਹਾ ਕਿ ਰਾਜ 'ਚ ਪਾਕਿਸਤਾਨੀਆਂ ਨੂੰ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਪ੍ਰਦੇਸ਼ ਦੀਆਂ 17 ਥਾਵਾਂ 'ਤੇ ਵਿਰੋਧ ਪ੍ਰਦਰਸ਼ਨ ਕੀਤੇ ਗਏ। ਬਿੰਦਲ ਨੇ ਕਿਹਾ ਕਿ ਜੇਕਰ ਰਾਜ ਸਰਕਾਰ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਵਾਪਸ ਨਹੀਂ ਭੇਜਦੀ ਤਾਂ ਭਾਜਪਾ ਜਲਦ ਹੀ ਇਕ 'ਜਾਗਰਣ ਮੁਹਿੰਮ' ਚਲਾਏਗੀ। ਰੈਲੀ ਨੂੰ ਸੰਬੋਧਨ ਕਰਦੇ ਹੋਏ ਠਾਕੁਰ ਨੇ ਇਹ ਵੀ ਦੋਸ਼ ਲਗਾਇਆ ਕਿ ਜਿੱਥੇ ਇਕ ਪਾਸੇ ਕੇਂਦਰ ਸਰਕਾਰ ਨੇ ਪਾਕਿਸਤਾਨ ਖ਼ਿਲਾਫ਼ ਕੂਟਨੀਤਕ ਕਦਮ ਚੁੱਕਦੇ ਹੋਏ ਭਾਰਤ 'ਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ, ਉੱਥੇ ਹੀ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਇਸ ਵਿਸ਼ੇ 'ਤੇ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ ਸਰਕਾਰ ਕੇਂਦਰ ਦੇ ਫ਼ੈਸਲਿਆਂ ਦਾ ਸਮਰਥਨ ਕਰਦੀ ਹੈ, ਉੱਥੇ ਹੀ ਦੂਜੇ ਪਾਸੇ ਇਸ ਦੇ ਕੁਝ ਨੇਤਾ 'ਬੇਲੋੜੇ ਬਿਆਨ' ਦੇ ਰਹੇ ਹਨ। ਪਾਰਟੀ ਵਲੋਂ ਕੁੱਲੂ, ਊਨਾ, ਲਾਹੌਲ-ਸਪੀਤੀ ਅਤੇ ਹੋਰ ਥਾਵਾਂ 'ਤੇ ਵੀ ਪ੍ਰਦਰਸ਼ਨ ਆਯੋਜਿਤ ਕੀਤੇ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਦੰਗੇ: ਅਦਾਲਤ ਨੇ ਕਤਲ, ਸਾਜ਼ਿਸ਼ ਦੇ ਦੋਸ਼ਾਂ 'ਚੋਂ 12 ਨੂੰ ਲੋਕਾਂ ਨੂੰ ਕੀਤਾ ਬਰੀ
NEXT STORY