ਨੈਸ਼ਨਲ ਡੈਸਕ : ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਪੰਜਾਬ ਕੇਸਰੀ ਗਰੁੱਪ ਅਤੇ ਉਸ ਨਾਲ ਜੁੜੇ ਵਪਾਰਕ ਅਦਾਰਿਆਂ ’ਤੇ ਪੰਜਾਬ ਪੁਲਸ ਅਤੇ ਵਿਭਾਗਾਂ ਵਲੋਂ ਕੀਤੀ ਗਈ ਛਾਪੇਮਾਰੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਸ ਸਬੰਧ ਵਿਚ ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਕੇਸਰੀ 'ਤੇ ਹਮਲਾ = ਪ੍ਰੈਸ ਦੀ ਆਜ਼ਾਦੀ ਅਤੇ ਲੋਕਤੰਤਰ 'ਤੇ ਹਮਲਾ ਹੈ।
ਇਹ ਵੀ ਪੜ੍ਹੋ : ਨਿਊਜ਼ ਗਰੁੱਪ 'ਤੇ ਛਾਪਾ ਤੇ ਧਮਕਾਉਣ ਦੀ ਕੋਸ਼ਿਸ਼, ਲੋਕਤੰਤਰ 'ਤੇ ਸਿੱਧਾ ਹਮਲਾ : ਅੰਕੁਰ ਰਾਜ ਤਿਵਾੜੀ

ਐਕਸ 'ਤੇ ਪੋਸਟ ਸ਼ੇਅਰ ਕਰਦੇ ਹੋਏ ਅਨੁਰਾਗ ਠਾਕੁਰ ਨੇ ਕਿਹਾ, ''ਵਿਨਾਸ਼ ਦੇ ਉਲਟ ਬੁੱਧੀ! ਕੇ ਕੰਪਨੀ ਦੁਆਰਾ ਚਲਾਈ ਜਾ ਰਹੀ ਪੰਜਾਬ ਸਰਕਾਰ ਨੂੰ ਲੱਗਦਾ ਹੈ ਕਿ ਛਾਪੇ ਮਾਰ ਕੇ ਆਵਾਜ਼ਾਂ ਨੂੰ ਚੁੱਪ ਕਰਵਾਇਆ ਜਾ ਸਕਦਾ ਹੈ। ਸੱਚਾਈ ਨਾ ਤਾਂ ਛਾਪੇਮਾਰੀ ਨਾਲ ਰੁਕਦੀ ਹੈ ਅਤੇ ਨਾ ਹੀ ਧਮਕੀਆਂ ਨਾਲ। Attack on Punjab Kesari = attack on press freedom & democracy.'' ਇਸ ਦੇ ਨਾਲ ਹੀ ਉਨ੍ਹਾਂ ਕਿਹਾ, 'ਹੰਕਾਰ ਦਾ ਅੰਤ ਨਿਸ਼ਚਿਤ ਹੈ। ਰੱਬ ਤੋਂ ਡਰੋ!''
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨੋਇਡਾ 'ਚ ਕੜਾਕੇ ਦੀ ਠੰਡ! 2 ਦਿਨ ਬੰਦ 8ਵੀਂ ਜਮਾਤ ਤੱਕ ਦੇ ਸਾਰੇ ਸਕੂਲ
NEXT STORY