ਹੈਦਰਾਬਾਦ (ਏਜੰਸੀ) : ਸੁਪਰੀਮ ਕੋਰਟ ਦੇ ਮਾਨਯੋਗ ਜੱਜ ਜਸਟਿਸ ਉੱਜਵਲ ਭੂਈਆਂ ਨੇ ਕਿਹਾ ਹੈ ਕਿ ਲੱਖਾਂ ਭਾਰਤੀਆਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਿਆਂ ਕਰਨ ਵਾਲੀ ਕੋਈ ਵੀ ਕਾਰਨਾਈ ਮਨਮਰਜ਼ੀ ਵਾਲੀ ਹੈ । ਨਾਲ ਹੀ ਸੰਵਿਧਾਨਕ ਪ੍ਰਣਾਲੀ ਦੇ ਵਿਰੁੱਧ ਵੀ ਹੈ। ਅਜਿਹੀ ਪ੍ਰਕਿਰਿਆ ਨੂੰ ਕਿਸੇ ਵੀ ਦਲੀਲ ਨਾਲ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਐਤਵਾਰ ਇੱਥੇ ਨਾਲਸਰ ਯੂਨੀਵਰਸਿਟੀ ਆਫ਼ ਲਾਅ ਵਿਖੇ ਆਯੋਜਿਤ ਇਕ ਪ੍ਰੋਗਰਾਮ ’ਚ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਨਾਗਰਿਕਾਂ ਨੂੰ 2 ਵਰਗਾਂ ਇਕ ਵੋਟ ਪਾਉਣ ਦੇ ਅਧਿਕਾਰ ਵਾਲਾ ਤੇ ਦੂਜਾ ਬਿਨਾਂ ਵਾਲਾ ’ਚ ਨਹੀਂ ਵੰਡਦਾ।
ਇਹ ਵੀ ਪੜ੍ਹੋ : ਇਸ ਕੰਪਨੀ ਦੇ ਜੀਰਾ ਪਾਊਡਰ ਦਾ ਸੈਂਪਲ ਫੇਲ੍ਹ ! FSSAI ਵੱਲੋਂ Recall ਦੇ ਹੁਕਮ, Creative Bakers ਦਾ ਲਾਇਸੈਂਸ ਰੱਦ
ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਕਿਰਿਆ ਜੋ ਵੱਡੀ ਗਿਣਤੀ ’ਚ ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕਰਦੀ ਹੈ, ਭਾਰਤੀ ਸੰਵਿਧਾਨ ਦੇ ਅਾਰਟੀਕਲ 326 ਤੇ 14 ਦੀ ਸਿੱਧੀ ਉਲੰਘਣਾ ਹੈ। ਜੇ ਕਿਸੇ ਪ੍ਰਕਿਰਿਆ ਦੇ ਨਤੀਜੇ ਵਜੋਂ ਵੱਡੀ ਗਿਣਤੀ ’ਚ ਭਾਰਤੀ ਨਾਗਰਿਕ ਆਪਣੇ ਹੀ ਦੇਸ਼ ’ਚ ਦੂਜੇ ਦਰਜੇ ਦੇ ਨਾਗਰਿਕ ਬਣ ਜਾਂਦੇ ਹਨ ਤੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝੇ ਹੋ ਜਾਂਦੇ ਹਨ ਤਾਂ ਅਜਿਹੀ ਪ੍ਰਕਿਰਿਆ ਪੂਰੀ ਤਰ੍ਹਾਂ ਮਨਮਰਜ਼ੀ ਵਾਲੀ ਹੈ। ਇਸ ਨੂੰ ਕਿਸੇ ਵੀ ਆਧਾਰ ’ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਹ ਸੰਵਿਧਾਨ ਦੇ ਮੂਲ ਢਾਂਚੇ ’ਤੇ ਹਮਲਾ ਹੈ । ਮੈਂ ਤਾਂ ਇਹ ਵੀ ਕਹਾਂਗਾ ਕਿ ਇਹ ਉਸ ਸੰਵਿਧਾਨਕ ਪ੍ਰਣਾਲੀ ਦੀ ਉਲੰਘਣਾ ਵੀ ਹੈ ਜਿਸ ਨੂੰ ਅਸੀਂ ਭਾਰਤ ਦੇ ਸੰਵਿਧਾਨ ਅਧੀਨ ਅਪਣਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੁਣ ਇਸ ਜ਼ਿਲ੍ਹੇ ਦਾ ਨਾਮ ਹੋਵੇਗਾ ‘ਸੰਤ ਰਵਿਦਾਸ ਨਗਰ ਭਦੋਹੀ’ ! CM ਯੋਗੀ ਨੇ ਕੀਤਾ ਐਲਾਨ
NEXT STORY