ਨਵੀਂ ਦਿੱਲੀ— ਦੇਸ਼ ਦੇ ਸਾਬਕਾ ਰਾਸ਼ਟਰਪਤੀ ਏ. ਪੀ. ਜੇ. ਅਬਦੁੱਲ ਕਲਾਮ ਦੀ ਅੱਜ ਦਾ 89ਵਾਂ ਜਨਮ ਦਿਹਾੜਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਬਦੁੱਲ ਕਲਾਮ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਰਾਸ਼ਟਰੀ ਵਿਕਾਸ ਪ੍ਰਤੀ ਕਲਾਮ ਜੀ ਦੇ ਅਮਿੱਟ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦਾ। ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰ ਕੇ ਕਲਾਮ ਜੀ ਦੀਆਂ ਉਪਲੱਬਧੀਆਂ ਗਿਣਵਾਈਆਂ ਹਨ।
ਪ੍ਰਧਾਨ ਮੰਤਰੀ ਨੇ ਵੀਰਵਾਰ ਯਾਨੀ ਕਿ ਅੱਜ ਸਵੇਰੇ ਟਵੀਟ ਕਰ ਕੇ ਲਿਖਿਆ ਕਿ ਡਾ. ਕਲਾਮ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਭਾਰਤ ਰਾਸ਼ਟਰੀ ਵਿਕਾਸ ਪ੍ਰਤੀ ਉਨ੍ਹਾਂ ਦੇ ਅਮਿੱਟ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦਾ, ਚਾਹੇ ਉਹ ਇਕ ਵਿਗਿਆਨਕ ਜਾਂ ਫਿਰ ਭਾਰਤ ਦੇ ਰਾਸ਼ਟਰਪਤੀ ਦੇ ਤੌਰ 'ਤੇ ਰਿਹਾ ਹੋਵੇ। ਉਨ੍ਹਾਂ ਦੀ ਜੀਵਨ ਯਾਤਰਾ ਲੱਖਾਂ ਲੋਕਾਂ ਨੂੰ ਤਾਕਤ ਦਿੰਦੀ ਹੈ। ਦੱਸ ਦੇਈਏ ਕਿ ਦੇਸ਼ ਦੇ 11ਵੇਂ ਰਾਸ਼ਟਰਪਤੀ ਭਾਰਤ ਰਤਨ ਡਾ. ਕਲਾਮ ਦੀ ਅੱਜ 89ਵੀਂ ਜਯੰਤੀ ਹੈ। ਉਨ੍ਹਾਂ ਨੂੰ ਮਿਜ਼ਾਈਲਮੈਨ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ।
ਉੱਥੇ ਹੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਅਬਦੁੱਲ ਕਲਾਮ ਜੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ 21ਵੀਂ ਸਦੀ ਦੇ ਭਾਰਤ ਨੂੰ ਸਮਰੱਥ, ਸ਼ਕਤੀਸ਼ਾਲੀ ਅਤੇ ਕਾਬਲ ਬਣਾਉਣ 'ਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਭਾਰਤ ਰਤਨ ਡਾ. ਕਲਾਮ ਦੀ ਅੱਜ 89ਵੀਂ ਜਯੰਤੀ ਹੈ। ਉਹ ਦੇਸ਼ ਦੇ 11ਵੇਂ ਰਾਸ਼ਟਰਪਤੀ ਸਨ ਅਤੇ ਉਨ੍ਹਾਂ ਦਾ ਕਾਰਜਕਾਲ 2002-2007 ਤੱਕ ਸੀ। ਜਾਵਡੇਕਰ ਨੇ ਟਵੀਟ 'ਚ ਲਿਖਿਆ ਕਿ ਸਾਬਕਾ ਰਾਸ਼ਟਰਪਤੀ ਡਾ. ਅਬਦੁੱਲ ਕਲਾਮ ਜੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਨਿੱਘੀ ਸ਼ਰਧਾਂਜਲੀ।
ਅਬਦੁਲ ਕਲਾਮ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼: ਆਓ ਜਾਣਦੇ ਹਾਂ ਇਨ੍ਹਾਂ ਦੇ 10 ਅਨਮੋਲ ਵਿਚਾਰ
NEXT STORY