ਨਵੀਂ ਦਿੱਲੀ— ਦਿੱਲੀ 'ਚ ਆਪ ਤੇ ਕਾਂਗਰਸ ਵਿਚਾਲੇ ਗਠਜੋੜ ਦੀ ਸੰਭਾਵਨਾ ਖਤਮ ਹੋ ਗਈ ਹੈ। ਬੁੱਧਵਾਰ ਨੂੰ ਦੋਹਾਂ ਧਿਰਾਂ ਵਿਚਾਲੇ ਹੋਈ ਬੈਠਕ ਬੇਨਤੀਜਾ ਰਹੀ। ਆਪ ਨੇਤਾ ਸੰਜੇ ਸਿੰਘ ਨੇ ਕਿਹਾ, 'ਕਾਂਗਰਸ ਨੇ ਹਰਿਆਣਾ 'ਚ ਗਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਸੀਂ ਸਿਰਫ ਦਿੱਲੀ 'ਚ ਗਠਜੋੜ ਨਹੀਂ ਕਰਨਾ ਚਾਹੁੰਦੇ।
ਦੱਸਣਯੋਗ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਟਵੀਟ ਕਰ ਕਿਹਾ ਸੀ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਨਾਲ ਗਠਜੋੜ ਦੇ ਰਾਹ ਖੁੱਲ੍ਹੇ ਹਨ। ਉਨ੍ਹਾਂ ਨੇ ਆਪ ਨੂੰ ਚਾਰ ਸੀਟਾਂ ਵੀ ਆਫਰ ਕੀਤੀਆਂ ਸਨ। ਨਾਲ ਹੀ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ 'ਤੇ ਤੰਜ ਕੱਸਦੇ ਹੋਏ ਕਿਹਾ ਸੀ ਕਿ ਜੇਕਰ ਉਹ ਕੋਈ ਯੂ ਟਰਨ ਨਾ ਲੈਣ ਤਾਂ।
ਇਮਰਾਨ ਦੀ 'ਰਿਵਰਸ ਸਵਿੰਗ' 'ਤੇ ਭਾਰਤੀ ਜਾਣਦੇ ਹਨ ਕਿਵੇ ਖੇਡਣਾ ਹੈ 'ਹੈਲੀਕਾਪਟਰ ਸ਼ਾਟ' : PM ਮੋਦੀ
NEXT STORY